ਭੁਲੱਥ, 3 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਵਿਚ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ, ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਐਮ.ਓ. ਭੁਲੱਥ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਘਰ ਘਰ ਜਾ ਕੇ ਫਰਾਈਡੇ ਡਰਾਈ ਡੇ ਦੇ ਮੱਦੇ ਨਜ਼ਰ ਲੋਕਾਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਗਰੂਕ ਕੀਤਾ ਗਿਆ, ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਦੱਸਿਆ ਗਿਆ ਕਿ ਬਦਲਦੇ ਮੌਸਮ ਦੇ ਮੱਦੇ ਨਜ਼ਰ ਆਪਣੇ ਘਰਾਂ ਵਿਚ ਰੱਖੇ ਗਮਲਿਆਂ, ਕੂਲਰਾਂ ਵਗੈਰਾ ਦੀ ਸਫ਼ਾਈ ਦਾ ਧਿਆਨ ਰੱਖਦੇ ਹੋਏ , ਉਨ੍ਹਾਂ ਵਿਚਲਾ ਪਾਣੀ ਬਦਲਦੇ ਰਹਿਣਾ ਚਾਹੀਦਾ ਹੈ, ਤਾਂ ਕਿ ਡੇਂਗੂ ਮੱਛਰ ਖੜੇ ਪਾਣੀ ਤੇ ਪੈਦਾ ਨਾ ਹੋ ਸਕੇ, ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ, ਤਾਂ ਕਿ ਡੇਂਗੂ ਮਲੇਰੀਆ ਬੁਖ਼ਾਰ ਤੋਂ ਬਚਿਆ ਜਾ ਸਕੇ, ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮਰੀਜ਼ ਨੂੰ ਤੇਜ਼ ਬੁਖ਼ਾਰ ਉਲਟੀਆਂ ਵਗੈਰਾ ਵਾਰ ਵਾਰ ਆਉਂਦੀਆਂ ਹਨ, ਤਾਂ ਤੁਰੰਤ ਸਿਵਲ ਹਸਪਤਾਲ ਪਹੰੁਚ ਕੇ ਚੈੱਕਅਪ ਕਰਵਾ ਕੇ ਇਲਾਜ ਸ਼ੁਰੂ ਕੀਤਾ ਜਾਵੇ | ਇਸ ਮੌਕੇ ਗੁਰਜੀਤ ਸਿੰਘ ਐਮ ਪੀ ਐਚ, ਸੋਮਾ ਦੇਵੀ ਐਲ.ਐਚ.ਵੀ., ਆਸ਼ਾ ਵਰਕਰ ਮਨਪ੍ਰੀਤ ਕੌਰ ਹਾਜ਼ਰ ਸਨ |