ਨਡਾਲਾ, 3 ਮਈ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੀ ਅਹਿਮ ਮੀਟਿੰਗ ਜ਼ੋਨ ਪ੍ਰਧਾਨ ਬਲਾਕਾ ਸਿੰਘ, ਜੋਨ ਸਕੱਤਰ ਜਸਵੰਤ ਸਿੰਘ ਤੇ ਜੋਨ ਖ਼ਜ਼ਾਨਚੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇਬਰਾਹੀਮਵਾਲ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ਿਲ੍ਹਾ ਆਗੂ ਬਲਦੇਵ ਸਿੰਘ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਸ਼ਾਨ ਸਿੰਘ ਦੀਆਂ ਆਖਿਆ ਕਿ ਪਿਛਲੇ ਦਿਨਾਂ ਵਿਚ ਪੁਲਿਸ ਵਿਭਾਗ ਨਾਲ ਸੰਬੰਧਿਤ ਕਈ ਮਸਲਿਆਂ ਦਾ ਹੱਲ ਨਹੀਂ ਹੋ ਰਿਹਾ ਹੈ, ਜਿਸ ਬਾਬਤ ਸੰਬੰਧਿਤ ਅਧਿਕਾਰੀਆਂ ਨੂੰ ਕਈ ਵਾਰ ਮਿਲੇ ਪਰ ਮਸਲੇ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨਾ ਵਿਚ ਹਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮੰਡ ਇਬਰਾਹੀਮਵਾਲ ਦੀ ਕਰੀਬ ਸਾਢੇ ਤਿੰਨ ਏਕੜ ਕਣਕ ਚੋਰੀ ਕਰਕੇ ਵੱਢ ਲਈ ਗਈ ਹੈ | ਜਿਸ ਬਾਬਤ ਮੌਕੇ ਤੇ ਕਣਕ ਕੱਟਣ ਵਾਲੀ ਮਸ਼ੀਨ ਮੌਕੇ ਤੇ ਪੁਲਿਸ ਥਾਣੇ ਬੇਗੋਵਾਲ ਵਲੋਂ ਜਬਤ ਵੀ ਕੀਤੀ ਗਈ | ਜਦੋਂ ਇਸ ਸੰਬੰਧੀ ਥਾਣੇ ਬੇਗੋਵਾਲ ਵਿਖੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੰਬਾਈਨ ਨੂੰ ਛੱਡ ਦਿੱਤਾ ਗਿਆ ਤੇ ਸੰਬੰਧਿਤ ਵਿਅਕਤੀਆਂ ਤੇ ਪਰਚਾ ਦਰਜ ਕੀਤਾ ਗਿਆ ਪਰ ਪਿਛਲੇ 15 ਦਿਨ ਬੀਤਣ ਦੇ ਬਾਵਜੂਦ ਨਾ ਤਾਂ ਕਿਸੇ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਨਾ ਹੀ ਕੱਟੀ ਗਈ ਕਣਕ ਦੀ ਬਰਾਮਦੀ ਹੋ ਸਕੀ ਹੈ | ਹੁਣ ਸੰਬੰਧਿਤ ਅਧਿਕਾਰੀ ਕੋਈ ਵੀ ਕਾਰਵਾਈ ਕਰਨ ਤੋਂ ਬਚ ਰਹੇ ਹਨ ਤੇ ਟਾਲ ਮਟੋਲ ਕਰਕੇ ਵਿਅਕਤੀਆਂ ਨੂੰ ਬਚਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਜੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਤੇ ਜੋਨ ਆਗੂ ਕਮਲਜੀਤ ਸਿੰਘ, ਰਣਜੀਤ ਸਿੰਘ, ਅਰਵਿੰਦਰ ਸਿੰਘ ਬੀਬੀ ਨਿਰਮਲ ਕੌਰ, ਬੀਬੀ ਬਲਵਿੰਦਰ ਕੌਰ ਬੀਬੀ ਮਨਜੀਤ ਕੌਰ ਸਮੇਤ ਹੋਰ ਆਗੂ ਹਾਜ਼ਰ ਸਨ |