ਕਪੂਰਥਲਾ, 3 ਮਈ (ਵਿ.ਪ੍ਰ.)-ਆਰ.ਸੀ.ਐੱਫ. ਇੰਪਲਾਈਜ਼ ਯੂਨੀਅਨ ਫਰਨੀਸ਼ਿੰਗ ਡਵੀਜ਼ਨ ਵਲੋਂ ਵਿੰਡੋ ਐਂਡ ਸੀਿਲੰਗ ਸੈਕਸ਼ਨ ਦੇ ਸਰਗਰਮ ਮੈਂਬਰ ਅਮਰੀਕ ਸਿੰਘ ਤੇ ਭੁਪਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਯੂਨੀਅਨ ਆਗੂ ਗੁਰਸੇਵਕ ਸਿੰਘ, ਜਗਜੀਤ ਸਿੰਘ, ਰਜਿੰਦਰ ਕੁਮਾਰ ਤੇ ਹਰਮੀਤ ਸਿੰਘ ਨੇ ਅਮਰੀਕ ਸਿੰਘ ਤੇ ਭੁਪਿੰਦਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਇਕ ਵਫ਼ਾਦਾਰ ਕਰਮਚਾਰੀ ਹੀ ਨਹੀਂ, ਸਗੋਂ ਉਨ੍ਹਾਂ ਮਾਰਗਦਰਸ਼ਕ ਦੀ ਭੂਮਿਕਾ ਵੀ ਨਿਭਾਈ ਤੇ ਬਹੁਤ ਸਾਰੇ ਨੌਜਵਾਨ ਸਾਥੀਆਂ ਨੂੰ ਯੂਨੀਅਨ ਨਾਲ ਜੋੜਿਆ | ਇਸ ਮੌਕੇ ਯੂਨੀਅਨ ਵਲੋਂ ਅਮਰੀਕ ਸਿੰਘ ਤੇ ਭੁਪਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਸੁਖਦ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ | ਸਮਾਗਮ ਨੂੰ ਹੋਰ ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਦੋਵਾਂ ਆਗੂਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਨਮਾਨ ਪ੍ਰਾਪਤ ਕਰਨ ਉਪਰੰਤ ਅਮਰੀਕ ਸਿੰਘ ਤੇ ਭੁਪਿੰਦਰ ਸਿੰਘ ਨੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਸੇਵਾ ਮੁਕਤੀ ਤੋਂ ਬਾਅਦ ਵੀ ਸਮਾਜਿਕ ਤੇ ਕਰਮਚਾਰੀ ਹਿੱਤਾਂ ਦੇ ਕਾਰਜਾਂ ਵਿਚ ਸਹਿਯੋਗ ਦਿੰਦੇ ਰਹਿਣਗੇ |