ਫਗਵਾੜਾ, 3 ਮਈ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਹਰਦਾਸਪੁਰ ਵਲੋਂ ਆ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਹੁਲ ਪਾਰਥ ਪੁੱਤਰ ਸੁਧੀਰ ਠਾਕੁਰ ਵਾਸੀ ਪਿੰਡ ਠਾਹਰ ਹਾਲ ਵਾਸੀ ਸੰਨਰਿਊ ਪੀ.ਜੀ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਕਾਬੂ ਕੀਤਾ ਹੈ | ਥਾਣੇਦਾਰ ਰਾਮ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਦਰਖਤਾਂ ਦੇ ਝੁੰਡ ਵਿਚਕਾਰ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਪਵਨ ਕੁਮਾਰ ਪੁੱਤਰ ਜੋਗਿੰਦਰ ਰਾਮ ਤੇ ਰਿੱਕੀ ਪੁੱਤਰ ਜੋਗਿੰਦਰ ਰਾਮ ਵਾਸੀਆਨ ਪਿੰਡ ਮਲਕਪੁਰ ਵਜੋਂ ਹੋਈ ਹੈ |