'ਆਪ' ਦੇ ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਹਿਗਲ ਆਪਣੇ ਸਾਥੀਆਂ ਨਾਲ ਕਾਂਗਰਸ 'ਚ ਸ਼ਾਮਿਲ
ਅਜੀਤ ਡੈਸਕ
04-05-2026
ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਸੰਬੰਧੀ ਕੇਸ ਦਰਜ
ਫਗਵਾੜਾ, 3 ਮਈ (ਚਾਨਾ)-ਇੱਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੀ ਲੜਕੀ ਜੋ ਫਗਵਾੜਾ ਕੰਪਿਊਟਰ ਸੈਂਟਰ ਚਾਹਲ ਨਗਰ 'ਚ ਨੌਕਰੀ ਕਰਨ ਲਈ ਗਈ ਸੀ ਤੇ ਘਰ ਵਾਪਸ ਨਹੀਂ ਆਈ ਤੇ ਉਨ੍ਹਾਂ ਦੀ ਲੜਕੀ ਨੂੰ ਗੁਰਪ੍ਰੀਤ ਸਿੰਘ ਜੋ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਹੁਸਨ ਲਾਲ ਵਾਸੀ ਪਿੰਡ ਮਲਕੋ ਖਿਲਾਫ਼ ਕੇਸ ਦਰਜ ਕੀਤਾ ਹੈ |