ਗੈਸ ਸਿਲੰਡਰਾਂ 'ਚ ਕੀਤਾ ਗਿਆ ਵਾਧਾ ਨਿੰਦਣਯੋਗ-ਜਗਜੀਤ ਸਿੰਘ ਸ਼ੰਮੀ
ਅਜੀਤ ਡੈਸਕ
04-05-2026
ਕਪੂਰਥਲਾ, 3 ਮਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਸ਼ੰਮੀ ਨੇ ਇਕ ਬਿਆਨ ਵਿਚ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਵਪਾਰੀਆਂ, ਦੁਕਾਨਦਾਰਾਂ ਤੇ ਛੋਟੇ ਕਾਰੋਬਾਰੀਆਂ 'ਤੇ ਵੱਡਾ ਆਰਥਿਕ ਬੋਝ ਪਵੇਗਾ | ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੀ ਕੀਮਤ ਵਿਚ ਵਾਧੇ ਨਾਲ ਘਰੇਲੂ ਵਰਤੋਂ ਵਾਲੀਆਂ ਵਸਤੂਆਂ ਦੇ ਵੀ ਭਾਅ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ |