06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬਿਜਲੀ ਦੇ ਕੱਟਾਂ ਕਾਰਨ ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਦੀ ਫ਼ਸਲ ਹੋ ਰਹੀ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 04-05-2026
ਭੁਲੱਥ, 3 ਮਈ (ਮਨਜੀਤ ਸਿੰਘ ਰਤਨ)-ਬਿਜਲੀ ਦੇ ਲੱਗ ਰਹੇ ਕੱਟਾਂ ਕਰਕੇ ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਇਹਨਾਂ ਕੱਟਾਂ ਕਰਕੇ ਹੀ ਕਿਸਾਨ ਪਰੇਸ਼ਾਨ ਹਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ ) ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੰਡੋਰੀ ਨੇ ਆਪਣੇ ਸਾਥੀਆਂ ਦੇ ਨਾਲ ਇੱਕ ਸਾਂਝੇ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਇਹਨਾਂ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕ ਰਹੀਆਂ ਹਨ ਅਤੇ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬਹੁਤ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਨ੍ਹਾਂ ਦੀਆਂ ਸਬਜ਼ੀਆਂ ਪਾਣੀ ਨਾ ਮਿਲਣ ਕਰਕੇ ਸੁੱਕ ਰਹੀਆਂ ਹਨ ਅਤੇ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਲੂਆਂ ਦੀ ਫ਼ਸਲ ਨੂੰ ਲੈ ਕੇ ਨੁਕਸਾਨ ਵਿਚ ਹਨ ਜਿਨ੍ਹਾਂ ਦਾ ਖਰਚਾ ਵੀ ਪੂਰਾ ਨਹੀਂ ਹੋਇਆ | ਉਨ੍ਹਾਂ ਨੇ ਸਰਕਾਰ ਨੂੰ ਗੁਹਾਰ ਲਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਬਿਜਲੀ ਸੰਕਟ ਨੂੰ ਦੂਰ ਕਰੇ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਕਰਨਾ ਨਾ ਪਵੇ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਪੰਡੋਰੀ, ਗੁਰਸੇਵਕ ਸਿੰਘ ਰੰਧਾਵਾ, ਚੰਗਾ ਸਿੰਘ ਨੰਬਰਦਾਰ, ਅਮਨਦੀਪ ਸਿੰਘ ਬਾਜਵਾ ਸੋਨੀ ਜੋਰਾਵਰ, ਪਿੰਦਰ ਵੜੈਚ, ਸਤਪਾਲ ਮੰਡ, ਨਿਸ਼ਾਨ ਸਿੰਘ ਭਗਵਾਨਪੁਰ, ਸਾਬੀ ਬੋਪਾਰਾਏ, ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਦੇ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਤੋਂ ਨਿਰਾਸ਼-ਮਾਸਟਰ ਗਣੇਸ਼ ਭਗਤ ਅਗਲੀ ਖ਼ਬਰ ਜੇਲ੍ਹ ਪੈਨਸ਼ਨਰ ਵਲੋਂ ਮਿਲ ਕੇ ਲੇਬਰ ਡੇਅ ਮਨਾਇਆ
Ad Position 24