06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਨੇ ਬੂਸੋਵਾਲ ਸੀਨੀਅਰ ਸੈਕੰਡਰੀ ਸਕੂਲ ਨੂੰ 5 ਪੱਖੇ ਦਾਨ ਕੀਤੇ

Ad Position 21
No active advertisement
ਅਜੀਤ ਡੈਸਕ 04-05-2026
ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਸੋਵਾਲ ਵਿਚ ਸਕੂਲ ਮੁਖੀ ਸੰਦੀਪ ਕੁਮਾਰ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਨੇ ਸਕੂਲ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ 5 ਪੱਖੇ ਦਾਨ ਕੀਤੇ | ਉਨ੍ਹਾਂ ਸਕੂਲ ਦੇ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਿਕਸਿਤ ਕਰਨ ਤੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਸਕੂਲ ਮੁਖੀ ਨੇ ਸਮਾਜ ਸੇਵੀ ਜਸਵਿੰਦਰ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪਿੰਡ ਬੂਸੋਵਾਲ ਦੇ ਸਰਪੰਚ ਬਿੱਕਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ, ਐਸ.ਐਮ.ਸੀ. ਦੇ ਮੈਂਬਰਾਂ ਤੋਂ ਇਲਾਵਾ ਲੈਕਚਰਾਰ ਇੰਦਰਜੀਤ ਕੌਰ, ਲੈਕਚਰਾਰ ਦਵਿੰਦਰ ਕੁਮਾਰ, ਜਗਜੀਤ ਸਿੰਘ, ਦਲਬੀਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ, ਅੰਕੁਸ਼ ਨਾਰੰਗ, ਸਰਬਜੀਤ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਗੁਰਿੰਦਰ ਕੌਰ, ਰਜਨੀ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਸੋਨੀਆ, ਜਗੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ਡਿਜੀਟਲ ਸਵੈ-ਗਣਨਾ ਦੀ ਸ਼ੁਰੂਆਤ ਅਗਲੀ ਖ਼ਬਰ ਨੌਜਵਾਨਾਂ ਵਲੋਂ ਵਿਦੇਸ਼ਾਂ ਦਾ ਮੋਹ ਛੱਡਣਾ ਚੰਗਾ 'ਸੁਨੇਹਾ', ਕਰਨ ਲੱਗੇ ਆਪਣੇ ਕਾਰੋਬਾਰ-ਡਾ. ਹਰਜਿੰਦਰ ਸਿੰਘ
Ad Position 24