06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸੰਤ ਸੀਚੇਵਾਲ ਵਲੋਂ ਡਿਜੀਟਲ ਸਵੈ-ਗਣਨਾ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 04-05-2026
ਸੁਲਤਾਨਪੁਰ ਲੋਧੀ, 3 ਮਈ (ਥਿੰਦ, ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਜਨਗਣਨਾ-2027 ਦੇ ਤਹਿਤ ਸਵੈ-ਗਣਨਾ ਦੀ ਡਿਜੀਟਲ ਪ੍ਰਕਿਰਿਆ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਇਸ ਦਾ ਲਾਭ ਉਠਾਉਣ ਲਈ ਅਪੀਲ ਕੀਤੀ | ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਤੋਂ ਆਪਣੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰਦਿਆਂ ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੇ ਇਸ ਯੁੱਗ ਵਿਚ ਨਾਗਰਿਕਾਂ ਨੂੰ ਖ਼ੁਦ ਅੱਗੇ ਆ ਕੇ ਇਸ ਰਾਸ਼ਟਰੀ ਕਾਰਜ ਵਿਚ ਭਾਗੀਦਾਰ ਬਣਨਾ ਚਾਹੀਦਾ ਹੈ |ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਆਨਲਾਈਨ ਪੋਰਟਲ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਖੁੱਲ੍ਹਾ ਰਹੇਗਾ, ਜਿਸ ਰਾਹੀਂ ਹਰ ਨਾਗਰਿਕ ਆਪਣੇ ਘਰ ਬੈਠੇ ਹੀ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦਾ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਇਸ ਵਾਰ ਜਨਗਣਨਾ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਡਿਜੀਟਲ ਮੋਡ ਵਿਚ ਕੀਤੀ ਜਾ ਰਹੀ ਹੈ, ਜਿਸ ਨਾਲ ਡਾਟਾ ਦੀ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣੇਗੀ | ਉਨ੍ਹਾਂ ਦੱਸਿਆ ਕਿ 2020 ਵਿਚ ਕੋਰੋਨਾ ਮਹਾਂਮਾਰੀ ਕਾਰਨ 2021 ਦੀ ਜਨਗਣਨਾ ਨਹੀਂ ਹੋ ਸਕੀ ਸੀ, ਪਰ ਹੁਣ ਲੋਕਾਂ ਦੀ ਸਹੂਲਤ ਲਈ ਸਵੈ-ਗਣਨਾ ਦੀ ਮੁੜ ਸ਼ੁਰੂਆਤ ਕੀਤੀ ਗਈ ਹੈ |ਉਨ੍ਹਾਂ ਇਹ ਵੀ ਦੱਸਿਆ ਕਿ ਆਨਲਾਈਨ ਦਰਜੀਕਰਨ ਤੋਂ ਬਾਅਦ ਹਰ ਪਰਿਵਾਰ ਨੂੰ 11 ਅੰਕਾਂ ਵਾਲੀ ਐੱਸ.ਈ.ਆਈ.ਡੀ. ਪ੍ਰਾਪਤ ਹੋਵੇਗੀ, ਜਿਸਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੈ, ਤਾਂ ਜੋ ਮਰਦਮਸ਼ੁਮਾਰੀ ਸਟਾਫ਼ ਵੱਲੋਂ ਘਰ-ਘਰ ਦੌਰੇ ਦੌਰਾਨ ਇਸ ਦੀ ਪੁਸ਼ਟੀ ਕੀਤੀ ਜਾ ਸਕੇ |ਇਸ ਮੌਕੇ ਆਏ ਅਧਿਕਾਰੀ ਨਰੇਸ਼ ਕੋਹਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਮਰਦਮਸ਼ੁਮਾਰੀ ਸਟਾਫ਼ ਵੱਲੋਂ ਜ਼ਮੀਨੀ ਸਰਵੇਖਣ ਕੀਤਾ ਜਾਵੇਗਾ | ਇਸ ਲਈ ਤਾਇਨਾਤ ਅਮਲੇ ਨੂੰ ਪਹਿਲਾਂ ਹੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਮੋਬਾਈਲ ਐਪ ਰਾਹੀਂ ਡਾਟਾ ਸਹੀ ਅਤੇ ਤੁਰੰਤ ਇਕੱਠਾ ਕੀਤਾ ਜਾ ਸਕੇ | ਇਸ ਮੌਕੇ ਵਿਵੇਕ ਗਾਬਾ, ਮਾਸਟਰ ਗੁਰਦੇਵ ਸਿੰਘ, ਜਤਿੰਦਰ ਥਿੰਦ, ਅਮਨਦੀਪ ਕੌਰ, ਮਨਜਿੰਦਰ ਕੌਰ, ਰਾਮ ਸਿੰਘ ਅਤੇ ਗੁਰਵਿੰਦਰ ਸਿੰਘ ਜਨਗਣਨਾ ਦੇ ਫੀਲਡ ਟ੍ਰੇਨਰ ਸਟਾਫ਼ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਦੀ ਲਾਪਰਵਾਹੀ ਕਾਰਨ ਫਗਵਾੜਾ ਦੀਆਂ ਮੰਡੀਆਂ 'ਚ 10 ਲੱਖ ਬੋਰੀਆਂ ਕਣਕ ਰੁਲ ਰਹੀ: ਨਰੇਸ਼ ਭਾਰਦਵਾਜ ਅਗਲੀ ਖ਼ਬਰ ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਨੇ ਬੂਸੋਵਾਲ ਸੀਨੀਅਰ ਸੈਕੰਡਰੀ ਸਕੂਲ ਨੂੰ 5 ਪੱਖੇ ਦਾਨ ਕੀਤੇ
Ad Position 24