ਨਡਾਲਾ, 4 ਮਈ (ਰਘਬਿੰਦਰ ਸਿੰਘ)-ਭਾਜਪਾ ਦੀ ਤਿੰਨ ਰਾਜਾਂ ਵਿਚ ਹੋਈ ਸ਼ਾਨਦਾਰ ਜਿੱਤ 'ਤੇ ਹਲਕਾ ਭੁਲੱਥ ਸੇਵਾਦਾਰ ਭਾਜਪਾ ਆਗੂ ਸੌਰਵ ਖੁੱਲਰ ਨੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ 'ਤੇ ਮੋਹਰ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦਿੱਤੀ ਹੈ, ਜਿਸਦਾ ਨਤੀਜਾ ਹੈ ਕਿ ਵੱਖ-ਵੱਖ ਰਾਜਾਂ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਭਾਜਪਾ ਨੂੰ ਜਿੱਤ ਬਖ਼ਸ਼ੀ ਹੈ | ਸੌਰਵ ਖੁੱਲਰ ਨੇ ਅੱਗੇ ਕਿਹਾ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਹਰ ਉਸ ਨਾਗਰਿਕ ਦੀ ਜਿੱਤ ਹੈ ਜੋ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ਤਾ ਵਿਚ ਵਿਸ਼ਵਾਸ ਰੱਖਦਾ ਹੈ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਲਗਨ ਨੇ ਇਸ ਜਿੱਤ ਨੂੰ ਸੰਭਵ ਬਣਾਇਆ ਹੈ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਭਾਜਪਾ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰਦੀ ਰਹੇਗੀ ਅਤੇ ਦੇਸ਼ ਨੂੰ ਤਰੱਕੀ ਦੇ ਨਵੇਂ ਮੁਕਾਮਾਂ 'ਤੇ ਲੈ ਕੇ ਜਾਵੇਗੀ |