05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

'ਨਵੀਆਂ ਕਲਮਾਂ ਨਵੀਂ ਉਡਾਣ' ਪ੍ਰੋਜੈਕਟ ਤਹਿਤ ਡਾ. ਆਸ਼ਟ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-05-2026
ਫਗਵਾੜਾ, 4 ਮਈ (ਅਸ਼ੋਕ ਕੁਮਾਰ ਵਾਲੀਆ)–ਨਾਮਵਰ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਹੈ ਕਿ 'ਨਵੀਆਂ ਕਲਮਾਂ ਨਵੀਂ ਉਡਾਣ' ਪ੍ਰੋਜੈਕਟ ਤਹਿਤ ਡਾ. ਸੁੱਖੀ ਬਾਠ ਚੇਅਰਮੈਨ ਪੰਜਾਬ ਭਵਨ ਸਰੀ (ਕੈਨੇਡਾ) ਵਲੋਂ ਬੱਚਿਆਂ ਵਿਚ ਲੇਖਕ ਬਣਨ ਦੀ ਭਾਵਨਾ ਪੈਦਾ ਕਰਨ ਲਈ ਜੋ ਯਤਨ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ | ਡਾ. ਆਸ਼ਟ ਇੱਥੇ ਹੋਈ ਦੂਸਰੀ ਕੌਮਾਂਤਰੀ ਬਾਲ ਲੇਖਕ ਕਾਨਫ਼ਰੰਸ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਸ੍ਰੀਮਤੀ ਸ਼ਸ਼ੀ ਬਾਲਾ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਉਨ੍ਹਾਂ ਕਿਹਾ ਕਿ ਸੁੱਖੀ ਬਾਠ ਦੇ ਯਤਨਾਂ ਨੂੰ ਵੇਖਦਿਆਂ ਦਾਅਵਾ ਕੀਤਾ ਜਾ ਸਕਦਾ ਹੈ ਕਿ ਮਾਂ ਬੋਲੀ ਪੰਜਾਬੀ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਸ ਮੌਕੇ ਡਾ. ਆਸ਼ਟ ਨੂੰ ਸਨਮਾਨਤ ਕੀਤਾ ਗਿਆ | ਇਸ ਮੌਕੇ ਡਾ. ਐੱਸ.ਪੀ ਸਿੰਘ ਸਾਬਕਾ ਉੱਪ ਕੁਲਪਤੀ, ਡਾ. ਅਮਰਪਾਲ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਗੁਰਭਜਨ ਗਿੱਲ ਚੇਅਰਮੈਨ ਲੋਕ ਵਿਰਾਸਤ ਅਕੈਡਮੀ, ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ, ਪਿ੍ੰ. ਗੁਰਮੀਤ ਸਿੰਘ ਪਲਾਹੀ, ਪ੍ਰੋਜੈਕਟ ਇੰਚਾਰਜ ਓਾਕਾਰ ਸਿੰਘ ਤੇਜੇ, ਅਵਤਾਰ ਸਿੰਘ ਚੋਟੀਆਂ, ਗੁਰਵਿੰਦਰ ਸਿੰਘ ਕਾਂਗੜ ਅਤੇ ਕਮਲਜੀਤ ਸਿੰਘ ਨੀਲੋ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ 4 ਸਾਲ ਦੇ ਰਾਜ ਦੌਰਾਨ ਸਾਰੇ ਵਾਅਦੇ ਕੀਤੇ ਪੂਰੇ- ਹਲਕਾ ਇੰਚਾਰਜ ਪੰਨੂੰ ਅਗਲੀ ਖ਼ਬਰ ਮਾਸਟਰ ਹਰਭਜਨ ਬਲਾਲੋਂ ਦੀ ਅਗਵਾਈ ਹੇਠ ਨਿਗਮ ਕਮਿਸ਼ਨਰ ਡਾ. ਸ਼ਿਖਾ ਭਗਤ ਨੂੰ ਮਿਲਿਆ ਬਸਪਾ ਦਾ ਵਫ਼ਦ
Ad Position 24