05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿਰਤ ਕਾਨੂੰਨਾਂ 'ਚ ਬਦਲਾਅ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਮਜ਼ਦੂਰ ਵਰਗ ਨਾਲ ਕਰ ਰਹੀ ਧੱਕਾ : ਬਲਵਿੰਦਰ ਬਜਾਜ

Ad Position 21
No active advertisement
ਅਜੀਤ ਡੈਸਕ 05-05-2026
ਭੁਲੱਥ, 4 ਮਈ (ਮੇਹਰ ਚੰਦ ਸਿੱਧੂ)-ਕਿਰਤ ਕਾਨੂੰਨ ਵਿਚ ਬਦਲਾਅ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਮਜ਼ਦੂਰ ਵਰਗ ਨਾਲ ਧੱਕਾ ਕਰ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਬਜਾਜ ਨੇ ਕਿਹਾ ਕਿ ਅੱਜ ਵੀ ਦੇਸ਼ ਅੰਦਰ ਮਜ਼ਦੂਰ ਜੋ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨ ਲਈ ਅਣਥੱਕ ਮਿਹਨਤ ਕਰਦਾ ਹੈ ਤੇ ਇਸ ਮਹਿੰਗਾਈ ਦੇ ਦੌਰ ਅੰਦਰ ਆਪਣੇ ਬੱਚਿਆਂ ਨੂੰ ਚੰਗੀ ਐਜੂਕੇਸ਼ਨ ਨਹੀਂ ਦੇ ਸਕਦਾ | ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਧ ਰਹੀ ਮਹਿੰਗਾਈ ਤੇ ਕੰਟਰੋਲ ਨਹੀਂ ਕਰ ਰਹੀ ਤੇ ਦੂਜੇ ਪਾਸੇ ਕਿਰਤੀ ਜਮਾਤ ਮਜ਼ਦੂਰਾਂ ਦੇ ਹੱਕਾਂ ਲਈ ਬਣਾਏ ਕਿਰਤ ਕਾਨੂੰਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਕਿਉਂਕਿ ਹੁਕਮਰਾਨ ਸਰਕਾਰਾਂ ਮਜ਼ਦੂਰਾਂ ਦੇ ਅੱਠ ਘੰਟੇ ਦੇ ਕੰਮ ਨੂੰ ਵਧਾ ਕੇ 12 ਘੰਟੇ ਦੇ ਮਨਸੂਬੇ ਘੜ ਰਹੀ ਹੈ ਤੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਮਜ਼ਦੂਰਾਂ ਨਾਲ ਬਹੁਤ ਵੱਡਾ ਖਿਲਵਾੜ ਹੋਵੇਗਾ | ਉਨ੍ਹਾਂ ਮਜ਼ਦੂਰ ਜਮਾਤ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜ ਹੈ ਆਪਣੇ ਹੱਕਾਂ ਵਾਸਤੇ ਸੰਘਰਸ਼ ਕਰਨ ਦੀ ਕਿਉਂਕਿ ਮਜ਼ਦੂਰ ਜਮਾਤ ਨੂੰ ਮਿਲ ਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਤੇ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨਾ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੂਲਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਸਤਾਈਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਸਰਕਾਰ ਮਹਿੰਗਾਈ ਸੂਚਕ ਦੇ ਹਿਸਾਬ ਨਾਲ ਆਲੂਆਂ, ਸਬਜ਼ੀਆਂ ਦੇ ਰੇਟ ਕਿਸਾਨਾਂ ਨੂੰ ਦੇਵੇ-ਜਸਬੀਰ ਸਿੰਘ ਲਿੱਟਾਂ
Ad Position 24