05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪਿੰਡ ਬੂਲਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਸਤਾਈਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 05-05-2026
ਤਲਵੰਡੀ ਚੌਧਰੀਆਂ, 4 ਮਈ (ਪਰਸਨ ਲਾਲ ਭੋਲਾ)-ਮਹਾਨ ਤਪੱਸਵੀ ਪਰਉਪਕਾਰੀ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਵਿਚ 182ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ ਅਤੇ ਗੁਰੂ ਘਰ ਵਿਖੇ ਸੇਵਾਦਾਰਾਂ ਅਤੇ ਸੰਗਤਾਂ ਵੱਲੋਂ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਸ ਸਾਲਾਨਾ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਧੰਨ-ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਸਾਲਾਨਾ ਸਤਾਈਆਂ ਦਾ ਸ਼ਹੀਦੀ ਜੋੜ ਮੇਲਾ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਮੌਕੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਬੂਲਪੁਰ ਵਿਖੇ 13 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਆਰੰਭ ਹੋਵੇਗੀ | ਜਿਸ ਦੇ ਭੋਗ 15 ਮਈ ਨੂੰ ਪਾਏ ਜਾਣਗੇ | ਇਸੇ ਪ੍ਰਕਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਦੂਜੀ ਲੜੀ 15 ਮਈ ਦਿਨ ਸ਼ੁੱਕਰਵਾਰ ਨੂੰ ਸ਼ੁਰੂ ਹੋਵੇਗੀ | ਜਿਸ ਦੇ ਭੋਗ 17 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ | ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪ੍ਰਸਿੱਧ ਕਥਾਵਾਚਕ ਭਾਈ ਗੁਰਦੇਵ ਸਿੰਘ ਦੰਦੂਪੁਰ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਉੱਥੇ ਹੀ ਪੰਥ ਪ੍ਰਸਿੱਧ ਭਾਈ ਮੇਜਰ ਸਿੰਘ ਖਾਲਸਾ ਦਾ ਢਾਡੀ ਜਥਾ ਬਾਬਾ ਬੀਰ ਸਿੰਘ ਜੀ ਦੀਆਂ ਵਾਰਾਂ ਤੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰੇਗਾ | ਇਸ ਦੌਰਾਨ ਬਾਬਾ ਬੀਰ ਸਿੰਘ ਬਲੱਡ ਡੋਨੇਟ ਸੋਸਾਇਟੀ ਕਪੂਰਥਲਾ ਦੁਆਰਾ ਹਰ ਸਾਲ ਦੀ ਤਰ੍ਹਾਂ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ | ਜੋ ਕਿ ਸਿਵਲ ਹਸਪਤਾਲ ਕਪੂਰਥਲਾ ਤੇ ਬਲੱਡ ਡੋਨੇਟ ਸੋਸਾਇਟੀ ਦੇ ਪ੍ਰਬੰਧਕਾਂ ਦੇ ਸਾਂਝੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਚੱਲੇਗਾ | ਜਿਸ ਵਿਚ ਖ਼ੂਨਦਾਨੀ ਆਪਣਾ ਖ਼ੂਨਦਾਨ ਕਰਕੇ ਵਡਮੁੱਲਾ ਯੋਗਦਾਨ ਪਾ ਸਕਦੇ ਹਨ | ਇਸ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ | ਸ਼ਹੀਦੀ ਜੋੜ ਮੇਲੇ ਦਾ ਸਿੱਧਾ ਪ੍ਰਸਾਰਨ ਸਵੇਰੇ 10 ਵਜੇ ਤੋਂ ਲਾਈਵ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ ਅਗਲੀ ਖ਼ਬਰ ਕਿਰਤ ਕਾਨੂੰਨਾਂ 'ਚ ਬਦਲਾਅ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਮਜ਼ਦੂਰ ਵਰਗ ਨਾਲ ਕਰ ਰਹੀ ਧੱਕਾ : ਬਲਵਿੰਦਰ ਬਜਾਜ
Ad Position 24