05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 05-05-2026
ਹੁਸੈਨਪੁਰ, 4 ਮਈ (ਤਰਲੋਚਨ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਬਾਅਦ ਕਥਾਵਾਚਕ ਭਾਈ ਦਵਿੰਦਰ ਸਿੰਘ ਭਰੋਆਣਾ ਗੁਰਦੁਆਰਾ ਬਾਉਲੀ ਡੱਲਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੁਆਰਾ ਦੱਸੇ ਗਏ ਮਾਰਗ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਜੋ ਕਿਰਤ ਕਰਨ ਦਾ ਹੋਕਾ ਸਭ ਸੰਸਾਰ ਨੂੰ ਦਿੱਤਾ ਕਿ ਕਿਰਤ ਕੋਈ ਵੀ ਛੋਟੀ ਨਹੀਂ ਹੁੰਦੀ ਸੱਚੇ ਮਨ ਨਾਲ ਕੀਤੀ ਹੋਈ ਕਿਰਤ ਪ੍ਰਮਾਤਮਾ ਦੀ ਕਚਹਿਰੀ ਵਿਚ ਪ੍ਰਵਾਨ ਹੁੰਦੀ ਹੈ | ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸੈਕਟਰੀ ਨਰੇਸ਼ ਕੁਮਾਰ ਨੇ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰਾ ਸਾਲ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ | ਅਖੀਰ ਵਿਚ ਕਥਾ ਵਾਚਕ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪਿ੍ਥੀ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਸਮਾਜਸੇਵੀ ਸੰਧੂਰਾ ਸਿੰਘ, ਵੈਦ ਪ੍ਰਕਾਸ਼, ਸਾਬਕਾ ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਵਿੱਕੀ ਕੁਮਾਰ, ਬਹਾਦਰ ਸਿੰਘ, ਦਲਜੀਤ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਕਰਮ ਚੰਦ, ਪਰਮਜੀਤ ਲਾਲ ਰੱਤੂ, ਸਤਪਾਲ ਗੁਰਦਾਸਪੁਰੀ, ਤਰਲੋਚਨ ਸਿੰਘ, ਸਤਵੰਤ ਸਿੰਘ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ, ਮਨਮੋਹਣ ਲਾਲ, ਮਹਿੰਦਰ ਸਿੰਘ, ਹਰਦੀਪ ਸਿੰਘ, ਵੀਰ ਸਿੰਘ, ਰਾਮਪਾਲ, ਮੰਗਤ ਸਿੰਘ, ਤਰਸੇਮ ਸਿੰਘ, ਰੂਪ ਲਾਲ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀਆਂ ਕਾਨੂੰਨ ਦੇ ਸ਼ੁਕਰਾਨੇ ਵਜੋਂ ਗ੍ਰਾਮ ਪੰਚਾਇਤ ਕਲੀਚਪੁਰ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਪਿੰਡ ਬੂਲਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਸਤਾਈਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ
Ad Position 24