ਹੈਰੋਇਨ ਸਮੇਤ ਇੱਕ ਕਾਬੂ
ਅਜੀਤ ਡੈਸਕ
05-05-2026
ਸੁਭਾਨਪੁਰ, 4 ਮਈ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਪਰਮਜੀਤ ਕੁਮਾਰ ਸਮੇਤ ਪੁਲਿਸ ਪਾਰਟੀ ਦਿਆਲਪੁਰ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਚਰਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਮੁਰਾਰ ਜੋ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਤੇ ਹੁਣ ਇਸ ਵੇਲੇ ਵੀ ਦਿਆਲਪੁਰ ਦੇ ਰੇਲਵੇ ਫਾਟਕ ਦੇ ਨਜ਼ਦੀਕ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕੇ ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਗੁਰਚਰਨ ਸਿੰਘ ਦੱਸਿਆ | ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |