06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜ਼ਿਲ੍ਹੇ ਵਿਚ ਨਸ਼ਾ ਤੇ ਸਮਾਜਿਕ ਆਰਥਿਕ ਸਰਵੇਖਣ ਦੀ ਸ਼ੁਰੂਆਤ ਅੱਜ ਤੋਂ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 05-05-2026
ਕਪੂਰਥਲਾ, 4 ਮਈ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਮੱਦੇਨਜ਼ਰ ਰੱਖਦਿਆਂ 5 ਮਈ ਤੋਂ ਜ਼ਿਲ੍ਹਾ ਕਪੂਰਥਲਾ ਵਿਚ 'ਨਸ਼ਾ ਤੇ ਸਮਾਜਿਕ ਆਰਥਿਕ ਸਰਵੇਖਣ' ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਸ ਸਰਵੇਖਣ ਦਾ ਮੁੱਖ ਮੰਤਵ ਰਾਜ ਵਿਚ ਨਸ਼ਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੇ ਲੋਕਾਂ ਦੇ ਆਰਥਿਕ ਤੇ ਸਮਾਜਿਕ ਹਾਲਾਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਇਕੱਤਰ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਚਾਰ ਸਬ ਡਵੀਜ਼ਨਾਂ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਤੇ ਫਗਵਾੜਾ ਦੇ 791 ਸ਼ਹਿਰੀ ਅਤੇ ਪੇਂਡੂ ਬਲਾਕਾਂ ਵਿਚ ਸਰਕਾਰੀ ਕਰਮਚਾਰੀਆਂ ਨੂੰ ਬਤੌਰ ਗਿਣਤੀਕਾਰ ਤਾਇਨਾਤ ਕੀਤਾ ਗਿਆ ਹੈ ਤੇ ਇਹ ਕਰਮਚਾਰੀ ਘਰ-ਘਰ ਜਾ ਕੇ ਪਰਿਵਾਰਾਂ ਦੀ ਆਮਦਨ, ਰੁਜ਼ਗਾਰ, ਸਿੱਖਿਆ ਤੇ ਨਸ਼ਿਆਂ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕਰਨਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਰਵੇਖਣ ਦੌਰਾਨ ਇਕੱਤਰ ਕੀਤੀ ਗਈ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤੇ ਇਸ ਦੀ ਵਰਤੋਂ ਸਿਰਫ਼ ਸਰਕਾਰੀ ਯੋਜਨਾਵਾਂ ਦੇ ਸੁਧਾਰ ਲਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਰਵੇਖਣ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਨੀਤੀਆਂ ਬਣਾਉਣ ਤੇ ਲੋੜਵੰਦ ਪਰਿਵਾਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਸਿਹਤ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਵਿਚ ਕਾਰਗਰ ਸਾਬਿਤ ਹੋਵੇਗਾ | ਅਕਾਸ਼ ਬਾਂਸਲ ਨੇ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਗਿਣਤੀਕਾਰ ਉਨ੍ਹਾਂ ਦੇ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਅਤੇ ਪੂਰੀ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਦਾ ਸਹਿਯੋਗ ਪੰਜਾਬ ਨੂੰ ਨਸ਼ਾ ਮੁਕਤ ਤੇ ਖ਼ੁਸ਼ਹਾਲ ਬਣਾਉਣ ਲਈ ਅਹਿਮ ਭੂਮਿਕਾ ਅਦਾ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਸੁੱਖਾ ਨੇ ਮੀਟਿੰਗ ਕਰ ਕੇ ਮੁਹੱਲਾ ਮਹਿਤਾਬਗੜ੍ਹ ਵਿਚ ਕੀਤਾ ਸ਼ਕਤੀ ਪ੍ਰਦਰਸ਼ਨ <br/> ਅਗਲੀ ਖ਼ਬਰ ਪੱਛਮੀ ਬੰਗਾਲ ਤੇ ਹੋਰ ਸੂਬਿਆਂ ਵਿਚ ਭਾਜਪਾ ਦੀ ਜਿੱਤ ਦੀ ਖ਼ੁਸ਼ੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ <br/>...
Ad Position 24