ਫਗਵਾੜਾ, 4 ਮਈ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਪੈ੍ਰਲ ਮਹੀਨੇ ਦੀਆਂ ਤਨਖ਼ਾਹਾਂ ਤੇ ਪੈਨਸ਼ਨਰਾਂ ਨੂੰ ਅਪੈ੍ਰਲ ਮਹੀਨੇ ਦੀ ਪੈਨਸ਼ਨ ਚਾਰ ਮਈ ਤੱਕ ਵੀ ਉਨ੍ਹਾਂ ਦੇ ਖਾਤਿਆਂ 'ਚ ਨਾ ਪਾਉਣਾ, ਪੰਜਾਬ ਸਰਕਾਰ ਦਾ ਘਟੀਆ ਵਰਤਾਰਾ ਅਤਿ ਨਿੰਦਣਯੋਗ ਹੈ | ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ, ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ, ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ, ਜੁਆਇੰਟ ਸਕੱਤਰ ਸਤਪਾਲ ਸਿੰਘ ਖੱਟਕੜ ਨੇ ਕਿਹਾ ਕਿ ਅਪੈ੍ਰਲ ਮਹੀਨੇ ਦੀ ਪੈਨਸ਼ਨ ਪੈਨਸ਼ਨਰਾਂ ਦੇ ਖਾਤਿਆਂ 'ਚ ਤੁਰੰਤ ਪਾਈ ਜਾਵੇ ਕਿਉਂ ਕਿ ਪੈਨਸ਼ਨਰਾਂ ਵਲੋਂ ਪੈਨਸ਼ਨ ਦੇ ਪੈਸਿਆਂ ਨਾਲ ਹੀ ਆਪਣਾ ਇਲਾਜ ਤੇ ਹੋਰ ਜ਼ਰੂਰਤਾਂ ਦੀ ਪੂਰਤੀ ਕਰਨੀ ਹੁੰਦੀ ਹੈ | ਉਨ੍ਹਾਂ ਤੁਰੰਤ ਇਸ ਰਾਸ਼ੀ ਨੂੰ ਖਾਤਿਆਂ 'ਚ ਪਾਉਣ ਦੀ ਮੰਗ ਕੀਤੀ |