ਸੁਲਤਾਨਪੁਰ ਲੋਧੀ, 4 ਮਈ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ.ਨਿਮਰਤਾ ਕੌਰ ਦੀ ਅਗਵਾਈ ਦੇ ਵਿਚ 'ਲੇਬਰ ਡੇ' ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਪੈਸ਼ਲ ਮੋਰਨਿੰਗ ਅਸੈਂਬਲੀ 'ਚ ਕੀਤੀ ਗਈ | ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ, ਸਪੀਚ ਅਤੇ ਕਵਿਤਾਵਾਂ ਰਾਹੀਂ ਮਜ਼ਦੂਰਾਂ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ | ਇਸ ਦੌਰਾਨ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੁਆਰਾ ਕਿਰਤੀ ਵਰਗ ਨਾਲ ਸਬੰਧਿਤ ਵੱਖ ਵੱਖ ਰੋਲ ਪਲੇਅ ਰਾਹੀਂ ਉਹਨਾ ਦੀ ਮਿਹਨਤ ਨੂੰ ਸਲਿਊਟ ਕੀਤਾ ਗਿਆ | ਵਿਦਿਆਰਥੀਆਂ ਦੁਆਰਾ ਸਕੂਲ ਦੇ ਸਾਰੇ ਹੈਲਪਰਾਂ ਤੇ ਡਰਾਈਵਰਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਉਨ੍ਹਾਂ ਨੂੰ ਫੁੱਲ ਅਤੇ ਗ੍ਰੀਟਿੰਗ ਕਾਰਡਸ ਬਣਾ ਕੇ ਅਤੇ ਸਵੀਟਸ ਦੇ ਕੇ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਰਤੀ ਮਜ਼ਦੂਰਾਂ ਦਾ ਸਨਮਾਨ ਕਰਨ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਮਿਹਨਤਕਸ਼ਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਸੂਬਾ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ | ਇਸ ਦੌਰਾਨ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਅਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਸਾਰੇ ਕਰਮਚਾਰੀਆਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ |