07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕੁੱਤਿਆਂ ਨੂੰ ਗੈਰ-ਕਾਨੂੰਨੀ ਤੇ ਗਲਤ ਤਰੀਕੇ ਨਾਲ ਬੋਰੀਆਂ ਵਿਚ ਬੰਦ ਕਰਕੇ ਲਿਜਾਣ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-05-2026
ਕਪੂਰਥਲਾ, 4 ਮਈ (ਸਡਾਨਾ)-ਕੁੱਤਿਆਂ ਨੂੰ ਬੋਰੀਆਂ ਵਿਚ ਪਾ ਕੇ ਕਿਸੇ ਹੋਰ ਜਗ੍ਹਾ ਲੈ ਕੇ ਜਾਣ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ਸਬੰਧੀ ਇਕ ਸਮਾਜ ਸੇਵੀ ਸੰਸਥਾ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਤੇ ਉਸ ਦੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਨਵੀਨ ਗਰੋਵਰ ਵਾਸੀ ਹੁਸ਼ਿਆਰਪੁਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਦੇਖੀ ਗਈ, ਜਿਸ ਵਿਚ ਕਪੂਰਥਲਾ ਸ਼ਹਿਰ ਦੇ ਮੁਹੱਲਾ ਸਾਵਣ ਸਿੰਘ ਕਲੋਨੀ ਦੇ ਵਾਸੀਆਂ ਵਲੋਂ ਗਲਤ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਕੁੱਤਿਆਂ ਨੂੰ ਬੋਰੀਆਂ ਵਿਚ ਪਾ ਕੇ ਕਿਸੇ ਹੋਰ ਜਗ੍ਹਾ ਛੱਡਿਆ ਜਾ ਰਿਹਾ ਸੀ ਤੇ ਇਹ ਸਭ ਕੁੱਝ ਕਥਿਤ ਦੋਸ਼ੀ ਕੁਲਜੀਤ ਕੌਰ ਵਾਸੀ ਸਾਵਣ ਸਿੰਘ ਕਲੋਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਰਵਾਇਆ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕੁਲਜੀਤ ਕੌਰ ਤੇ ਉਸ ਦੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਹੋਈ ਜਿੱਤ ਦੀ ਖ਼ੁਸ਼ੀ 'ਚ ਵਰਕਰਾਂ ਨੇ ਸੋਮ ਪ੍ਰਕਾਸ਼ ਦੀ ਅਗਵਾਈ 'ਚ ਲੱਡੂ ਵੰਡੇ ਅਗਲੀ ਖ਼ਬਰ ਅੱਡਾ ਸੁਭਾਨਪੁਰ ਦੇ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਦਾ ਹੋਇਆ ਦਿਹਾਂਤ
Ad Position 24