07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-05-2026
ਕਪੂਰਥਲਾ, 4 ਮਈ (ਅਮਨਜੋਤ ਸਿੰਘ ਵਾਲੀਆ)-ਬੱਕਰਖਾਨਾ ਨੇੜੇ ਸਾਈਕਲ 'ਤੇ ਜਾ ਰਿਹਾ ਇਕ ਵਿਅਕਤੀ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਨੀਰਜ ਕੁਮਾਰ ਪੁੱਤਰ ਦਿਨੇਸ਼ ਕੁਮਾਰ ਵਾਸੀ ਲਾਹੌਰੀ ਗੇਟ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਤੇ ਅੱਜ ਕੰਮ ਤੋਂ ਆਪਣੇ ਘਰ ਵਾਪਸ ਜਾ ਰਿਹਾ ਸੀ, ਜਦੋਂ ਉਹ ਬੱਕਰਖਾਨਾ ਨੇੜੇ ਪਹੁੰਚਿਆ ਤਾਂ ਇਕ ਟਰੱਕ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਹੇਠਾਂ ਡਿੱਗਣ ਕਾਰਨ ਉਸ ਦਾ ਪੈਰ ਟਰੱਕ ਦੇ ਹੇਠਾਂ ਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਤੋਂ ਕੱਢਿਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਵਾਰਡ ਨੰਬਰ 19 ਵਾਲਮੀਕਿ ਮੁਹੱਲੇ ਦਾ ਵਿਕਾਸ ਨਾ ਹੋਣ 'ਤੇ ਆਗੂ ਖਫ਼ਾ, 6 ਮਈ ਨੂੰ ਕੀਤਾ ਜਾਵੇਗਾ ਵਿਸ਼ਾਲ ਮੁਜ਼ਾਹਰਾ
Ad Position 24