07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਤੋਂ ਕੱਢਿਆ ਵਿਸ਼ਾਲ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 05-05-2026
ਕਪੂਰਥਲਾ, 3 ਮਈ (ਅਮਰਜੀਤ ਕੋਮਲ)-ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੱਜ ਸਵੇਰੇ ਸਾਢੇ 5 ਵਜੇ ਜੈਕਾਰਿਆਂ ਦੀ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਮੁਹੱਲਾ ਸੰਤਪੁਰਾ, ਪਿੰਡ ਭਗਤਪੁਰ (ਦੰਦੂਪੁਰ), ਝੁੱਗੀਆਂ ਗੁਲਾਮ, ਮਜ਼ਾਦਪੁਰ, ਰੱਤਾ ਨੌਂ ਆਬਾਦ, ਖਾਲ਼ੂ ਕੋਲੀਆਂਵਾਲ, ਅੱਡਾ ਸਾਬੂਵਾਲ, ਅੱਡਾ ਦਰੀਏਵਾਲ, ਟੋਡਰਵਾਲ, ਨਵਾਂ ਠੱਟਾ, ਪੁਰਾਣਾ ਠੱਟਾ ਤੋਂ ਹੁੰਦਾ ਹੋਇਆ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਸਾਰੇ ਰਸਤੇ ਦੌਰਾਨ ਸੰਗਤਾਂ ਨੇ ਚਾਹ ਪਕੌੜਿਆਂ ਦੇ ਲੰਗਰ ਲਗਾਏ | ਨਗਰ ਕੀਰਤਨ ਦੇ ਗੁਰਦੁਆਰਾ ਦਮਦਮਾ ਸਾਹਿਬ ਪੁੱਜਣ 'ਤੇ ਸੰਤ ਮਹਾਂਪੁਰਸ਼ ਬਾਬਾ ਹਰਜੀਤ ਸਿੰਘ ਨੇ ਸੰਗਤਾਂ ਦਾ ਸਵਾਗਤ ਕੀਤਾ | ਉਨ੍ਹਾਂ ਪੰਜ ਪਿਆਰਿਆਂ, ਪੰਜ ਦੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਨੇ ਮੰਚ ਸੰਚਾਲਨ ਦੀ ਸੇਵਾ ਨਿਭਾਈ | ਗੁਰਦੁਆਰਾ ਸ੍ਰੀ ਸੰਗਤ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਧੰਨ-ਧੰਨ ਬਾਬਾ ਬੀਰ ਸਿੰਘ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨਾਲ ਸਾਂਝ ਪਾਈ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਜੀਰ ਸਿੰਘ, ਜਸਵੰਤ ਸਿੰਘ ਫੋਰਮੈਨ, ਹਰਭਜਨ ਸਿੰਘ ਮਾਹੂੰ, ਹਰਦੀਪ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਨੰਬਰਦਾਰ ਕੇਹਰ ਸਿੰਘ, ਹਰਜਿੰਦਰ ਸਿੰਘ ਹਾਂਡਾ, ਗੁਰਦੇਵ ਸਿੰਘ ਨੰਬਰਦਾਰ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਪਿੰਡ ਗੋਪੀਪੁਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ
Ad Position 24