07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-05-2026
ਫਗਵਾੜਾ, 4 ਮਈ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾ ਵਿਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਸੁਖਚੈਨ ਸਾਹਿਬ, ਭਾਈ ਗੁਰਦਿੱਤ ਸਿੰਘ ਫਗਵਾੜਾ, ਭਾਈ ਪ੍ਰਦੀਪ ਸਿੰਘ ਹਜ਼ੂਰੀ ਰਾਗੀ ਸੁਖਚੈਨਆਣਾ ਸਾਹਿਬ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਅੰਤ ਵਿਚ ਮੈਨੇਜਰ ਨਰਿੰਦਰ ਸਿੰਘ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ, ਧਾਰਮਿਕ ਆਗੂ ਸਤਨਾਮ ਸਿੰਘ ਅਰਸ਼ੀ, ਮੈਨੇਜਰ ਨਰਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਕੇਵਲ ਸਿੰਘ ਗ੍ਰੰਥੀ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਜਸਬੀਰ ਸਿੰਘ ਟਿੱਬੀ, ਝਿਰਮਲ ਸਿੰਘ, ਜਤਿੰਦਰ ਸਿੰਘ ਖ਼ਾਲਸਾ, ਮੋਹਨ ਸਿੰਘ ਸ਼ਾਹੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਾਰੇ ਗਏ 2 ਨੌਜਵਾਨਾਂ ਦੀ ਮੌਤ ਦਾ ਮਾਮਲਾ ਕਤਲ ਦਾ ਨਿਕਲਿਆ <br/> ਅਗਲੀ ਖ਼ਬਰ ਬਾਬਾ ਬੀਰ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਤੋਂ ਕੱਢਿਆ ਵਿਸ਼ਾਲ ਨਗਰ ਕੀਰਤਨ
Ad Position 24