12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜਨਗਨਣਾ ਫਾਰਮ ਵਿਚ ਵਰਜਿਤ ਸ਼ਬਦ ਲਿਖਣ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 06-05-2026
ਸੁਲਤਾਨਪੁਰ ਲੋਧੀ, 5 ਮਈ (ਨਰੇਸ਼ ਹੈਪੀ)-ਪੰਜਾਬ ਸਰਕਾਰ ਵੱਲੋਂ ਜਨਗਣਨਾ 2026 ਸਬੰਧੀ ਜਾਰੀ ਕੀਤੇ ਆਨ ਲਾਈਨ ਪ੍ਰੋਫਾਰਮੇ 'ਚ ਜ਼ਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਨੂੰ ਅਪਮਾਨਤ ਕਰਨ ਵਾਲੇ ਵਰਜਿਤ ਸ਼ਬਦ (ਚੂੜਾ ਅਤੇ ਭੰਗੀ) ਦਰਜ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੋਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਚੌਂਕ ਪੁਲ ਉੱਤੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਜਨਗਣਨਾ ਪ੍ਰੋਫਾਰਮੇ 'ਚ ਅਜਿਹੇ ਸ਼ਬਦਾਂ ਦੀ ਵਰਤੋਂ ਕਰਕੇ ਅਨੁਸੂਚਿਤ ਜਾਤੀਆਂ ਭਾਈਚਾਰੇ ਨੂੰ ਜ਼ਲੀਲ ਕਰਨ ਅਤੇ ਨੀਵਾਂ ਦਿਖਾਉਣ ਖ਼ਾਤਰ ਉੱਚ ਜਾਤੀ ਨਾਲ ਸਬੰਧਿਤ ਅਫ਼ਸਰਸ਼ਾਹੀ ਤੇ ਸਿਆਸਤਦਾਨਾਂ ਦੇ ਦਿਮਾਗ 'ਚ ਕਥਿਤ ਨੀਵੀਆਂ ਜਾਤਾਂ ਖ਼ਿਲਾਫ਼ ਭਰੀ ਜਾਤ-ਪਾਤ ਨਫ਼ਰਤ ਦਾ ਸਬੂਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਐੱਸ ਸੀ/ਐੱਸ ਟੀ ਕਮਿਸ਼ਨ ਵੱਲੋਂ ਵੀ ਇਸ ਘਟਨਾ ਦਾ ਨੋਟਿਸ ਨਾ ਲੈਣਾ ਮੰਦਭਾਗਾ ਹੈ ਅਤੇ ਲੋਕ ਸੱਤਾ ਮਿਲਣ ਮਗਰੋਂ ਆਪਣੀ ਜਮਾਤ ਤੇ ਜਾਤ ਬਦਲ ਕੇ ਕਥਿਤ ਲੁਟੇਰਾ ਜਮਾਤਾਂ ਦੇ ਹੀ ਨੁਮਾਇੰਦੇ ਬਣ ਬੈਠਦੇ ਹਨ | ਸ਼ੇਰਪੁਰ ਸੱਧਾ ਨੇ ਕਿਹਾ ਕਿ ਦਲਿਤ ਭਾਈਚਾਰੇ ਪ੍ਰਤੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਾਂ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਦੇ ਡਬਲ ਬੈਂਚ ਵੱਲੋਂ ਵੀ ਬੈਨ ਕੀਤਾ ਹੋਇਆ ਹੈ ਪਰ ਡਬਲ ਬੈਂਚ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਮਾਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਇਸ ਸਾਰੇ ਮਾਮਲੇ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਲਿਤ ਭਾਈਚਾਰੇ ਨੂੰ ਨੀਵਾਂ ਵਿਖਾਉਣ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ | ਪੇਂਡੂ ਮਜ਼ਦੂਰਾਂ ਵੱਲੋਂ ਤਲਵੰਡੀ ਪੁਲ ਤੇ ਪੁਤਲਾ ਫੂਕਣ ਉਪਰੰਤ ਡੀ.ਐਸ.ਪੀ. ਦਫ਼ਤਰ ਪਹੁੰਚ ਕੇ ਏ.ਐਸ.ਪੀ. ਧਰਿੰਦਰ ਵਰਮਾ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਹੰਸਾ ਸਿੰਘ ਮੰੁਡੀ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਗੁਰਦੀਪ ਸਿੰਘ ਨਬੀਪੁਰ, ਨਸ਼ੀਬ ਚੰਦ ਗਾਜੀਪੁਰ, ਤੇਜਾ ਸਿੰਘ, ਸੁਰਜੀਤ ਸਿੰਘ ਫ਼ੌਜੀ ਦੀਪੇਵਾਲ, ਸਾਹਿਬ ਸਿੰਘ ਸ਼ੇਖਮਾਂਗਾ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਬਿੰਦਰ ਕੌਰ ਰਾਮਪੁਰ ਜਗੀਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਪਾਸੋਂ ਜਬਰੀ ਕਾਰ ਖੋਹੀ, ਪੁਲਿਸ ਵਲੋਂ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਤਲਵੰਡੀ ਭਾਈ 'ਚ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਜਿੱਤਾਂ ਦੀ ਖ਼ੁਸ਼ੀ <br/>
Ad Position 24