12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਰ.ਸੀ.ਐੱਫ. ਇੰਪਲਾਈਜ਼ ਯੂਨੀਅਨ ਦੀ ਫਰਨੀਸ਼ਿੰਗ ਡਵੀਜ਼ਨ ਦੇ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿ.ਪ੍ਰ.)-ਆਰ.ਸੀ.ਐੱਫ. ਇੰਪਲਾਈਜ਼ ਯੂਨੀਅਨ ਦੀ ਫਰਨੀਸ਼ਿੰਗ ਡਵੀਜ਼ਨ ਵਲੋਂ ਫਰਨੀਸ਼ਿੰਗ ਸ਼ਾਪ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਯੂਨੀਅਨ ਵਲੋਂ ਰੋਸ ਵਿਖਾਵਾ ਕੀਤਾ ਗਿਆ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਬਾਜਵਾ, ਮੁਲਾਜ਼ਮ ਆਗੂ ਭਰਤ ਰਾਜ, ਪ੍ਰੈੱਸ ਸਕੱਤਰ ਅਰਵਿੰਦ ਕੁਮਾਰ ਨੇ ਕਿਹਾ ਕਿ ਆਰ.ਸੀ.ਐੱਫ. ਪ੍ਰਸ਼ਾਸਨ ਦੀ ਯੋਗ ਪਲੈਨਿੰਗ ਤੇ ਸਾਧਨਾਂ ਦੀ ਘਾਟ ਕਾਰਨ ਰੇਲ ਡੱਬਿਆਂ ਦਾ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ | ਜਿਸ ਕਾਰਨ ਮੁਲਾਜ਼ਮਾਂ ਨੂੰ ਨਾ ਕੇਵਲ ਆਰਥਿਕ ਨੁਕਸਾਨ ਹੋ ਰਿਹਾ ਹੈ ਤੇ ਉਨ੍ਹਾਂ ਦੇ ਇੰਨਸੈਂਟਿਵ ਵਿਚ ਕਟੌਤੀ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਪ੍ਰੈਲ ਮਹੀਨੇ ਦੇ ਇੰਨਸੈਂਟਿਵ ਵਿਚ ਕਿਸੇ ਵੀ ਤਰ੍ਹਾਂ ਦੀ ਗਿਰਾਵਟ ਆਈ ਜਾਂ ਮੁਲਾਜ਼ਮਾਂ ਵਲੋਂ ਕੀਤੇ ਗਏ ਵਾਧੂ ਕੰਮ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਆਰ.ਸੀ.ਐਫ. ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਮੁਲਾਜ਼ਮਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਤੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲੈਣ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਬੰਗਾ 'ਚ ਕਾਂਗਰਸੀ ਕੌਂਸਲਰ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਰੇਲਵੇ ਰੋਡ ਬੰਦ ਪਈ ਦੁਕਾਨ ਨੂੰ ਲੱਗੀ ਅੱਗ, ਅੰਦਰ ਪਿਆ ਸਾਮਾਨ ਸੜ ਕੇ ਹੋਇਆ ਸੁਆਹ
Ad Position 24