ਸੁਭਾਨਪੁਰ, 5 ਮਈ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਪਹਾੜੀਪੁਰ ਵਿਖੇ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ | ਜਦੋਂ ਸਾਬਕਾ ਮੈਂਬਰ ਪੰਚਾਇਤ ਸ਼ਿੰਗਾਰਾ ਸਿੰਘ ਦਾ ਮਾਮੂਲੀ ਜਿਹੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ | ਸ਼ਿੰਗਾਰਾ ਸਿੰਘ ਸਮਾਜ ਭਲਾਈ ਦੇ ਕੰਮਾਂ ਵਿਚ ਸਦਾ ਤਤਪਰ ਰਹਿੰਦੇ ਸਨ | ਪਿੰਡ ਦੇ ਵਿਕਾਸ ਵਿਚ ਉਨ੍ਹਾਂ ਗ੍ਰਾਮ ਪੰਚਾਇਤ ਨਾਲ ਮੋਢੇ ਨਾਲ ਮੋਢਾ ਲਾ ਕੇ ਆਪਣੇ ਪਿੰਡ ਦਾ ਵਿਕਾਸ ਕੀਤਾ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਆ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਦੇ ਪੁੱਤਰ ਮੁਲਖ ਰਾਜ, ਜਸਪਾਲ ਸਿੰਘ ਦੇਸਾ ਦੁਬਈ ਵਾਲੇ, ਮਲਕੀਤ ਸਿੰਘ ਤੇ ਜਤਿੰਦਰ ਸਿੰਘ ਨੇ ਦੱਸਿਆ ਕੇ ਉਨ੍ਹਾਂ ਦੇ ਪਿਤਾ ਨਮਿਤ 9 ਮਈ ਦਿਨ ਸ਼ਨੀਵਾਰ ਨੂੰ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਰਾਗੀ ਜਥੇ ਵਲੋਂ ਕੀਰਤਨ ਕੀਤਾ ਜਾਵੇਗਾ | ਇਸ ਮੌਕੇ ਪਿੰਡ ਦੀ ਸਰਪੰਚ ਸ਼੍ਰੀਮਤੀ ਪ੍ਰਵੀਨ ਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |