12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ-ਰਣਜੀਤ ਸਿੰਘ ਖੋਜੇਵਾਲ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸਥਾਨਕ ਮੁਹੱਲਾ ਅਜੀਤ ਨਗਰ ਵਾਰਡ ਨੰਬਰ 10 ਦੇ 10 ਤੋਂ ਵੱਧ ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੈਂਬਰਾਂ ਵਿਚ ਬਾਬਾ ਜਸਪਾਲ ਸਿੰਘ, ਮਾਤਾ ਕਵਿਤਾ, ਰੰਜੂ, ਸੂਰਜ ਕੁਮਾਰ, ਵੰਦਨਾ ਦਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਆਗੂ ਤੇ ਵਰਕਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ, ਜਿਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਾਕਸ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਚੋਣਾਂ ਤੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਹਰਾ ਕੇ ਭਾਜਪਾ ਨੂੰ ਸੱਤਾ ਸੌਂਪਣਗੇ ਤੇ ਭਾਜਪਾ ਪੰਜਾਬ ਦਾ ਸਰਬਪੱਖੀ ਵਿਕਾਸ ਕਰੇਗੀ | ਇਸ ਮੌਕੇ ਸੀਨੀਅਰ ਭਾਜਪਾ ਆਗੂ ਕਪੂਰ ਚੰਦ ਥਾਪਰ, ਰੌਸ਼ਨ ਲਾਲ ਸਭਰਵਾਲ, ਸੰਨੀ ਬੈਂਸ, ਨਿਰਮਲ ਨਾਹਰ, ਲੱਕੀ ਸਰਪੰਚ, ਮਧੂ ਸੂਦ, ਵੰਦਨਾ ਰਾਣੀ, ਅਸ਼ੋਕ ਮਾਹਲਾ, ਕਮਲ ਪ੍ਰਭਾਕਰ, ਨੀਰੂ ਸ਼ਰਮਾ, ਰਿੱਤੂ ਕੁਮਰਾ, ਰਾਜਨ ਠਿੱਗੀ, ਮੱਸਾ ਸਿੰਘ, ਸੰਜੀਵ ਖੰਨਾ, ਅਸ਼ੀਸ਼ ਮਹਿਤਾ, ਰਾਜਵਿੰਦਰ ਕੌਰ, ਕਵਿਤਾ, ਬਲਵਿੰਦਰ ਸਿੰਘ ਰਾਈਆਂਵਾਲ, ਕਪਿਲ ਧੀਰ, ਰਕੇਸ਼ ਗੁਪਤਾ, ਗੁਰਸਾਹਿਬ ਸਿੰਘ, ਬਿੱਟੂ ਧੰਮ, ਸੋਨੂੰ ਔਜਲਾ, ਬਲਜਿੰਦਰ ਸਿੰਘ, ਭੁਪਿੰਦਰ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਹਮਲਾ ਕਰਕੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ ਅਗਲੀ ਖ਼ਬਰ ਜਸਪਾਲ ਸਿੰਘ ਦੇਸੇ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24