ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਇਕ ਉਂਗਲੀ ਤੇ ਅੰਗੂਠਾ ਵੱਡ ਕੇ ਗੰਭੀਰ ਜ਼ਖਮੀ ਕਰ ਦਿੱਤਾ | ਜਿਸਨੂੰ ਇਲਾਜ ਲਈ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਕਰਨ ਉਰਫ ਕੰਨੂੰ ਪੁੱਤਰ ਕਸ਼ਮੀਰਾ ਵਾਸੀ ਰਾਇਕਾ ਮੁਹੱਲਾ ਨੇ ਦੱਸਿਆ ਕਿ ਉਹ ਅੱਜ ਕਿਸੇ ਕੰਮ ਮਹਿਤਾਬਗੜ੍ਹ ਗਿਆ ਸੀ ਤੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਹੱਲਾ ਮਹਿਤਾਬਗੜ੍ਹ ਦੇ ਕੁੱਝ ਨੌਜਵਾਨਾਂ ਨੇ ਉਸ 'ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਇਸ ਦੌਰਾਨ ਉਸਦੀ ਇਕ ਚੀਚੀ ਉਂਗਲੀ ਤੇ ਅੰਗੂਠਾ ਵੀ ਵੱਢਿਆ ਗਿਆ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਐਮ.ਐਲ.ਆਰ. ਕੱਟ ਕੇ ਭੇਜ ਦਿੱਤੀ ਗਈ ਹੈ |