12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗੱਡੀਆਂ ਵਿਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਇਕ ਦੁਕਾਨਦਾਰ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਮਿਆਣੀ ਬਾਕਰਪੁਰ ਵਿਖੇ ਪੰਚਾਇਤੀ ਦੁਕਾਨਾਂ ਨੂੰ ਲੈ ਕੇ ਚੱਲ ਰਹੇ ਝਗੜੇ ਵਿਚ ਇਕ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਇਕ ਵਿਅਕਤੀ ਨੂੰ ਦੁਕਾਨ ਤੋਂ ਅਗਵਾ ਕਰਕੇ ਕੁੱਟਮਾਰ ਕਰਨ ਉਪਰੰਤ ਉਸਨੂੰ ਮੁੜ ਦੁਕਾਨ 'ਤੇ ਸੁੱਟ ਕੇ ਫ਼ਰਾਰ ਹੋ ਗਏ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਿਆਣੀ ਬਾਕਰਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤੀ ਦੁਕਾਨਾਂ ਸ਼ਟਰਿੰਗ ਦਾ ਕੰਮ ਹੈ ਅਤੇ ਇਸਦਾ ਮਾਨਯੋਗ ਅਦਾਲਤ ਵਿਚ ਕੇਸ ਚੱਲ ਰਿਹਾ ਹੈ | ਅੱਜ ਦੁਪਹਿਰ ਸਮੇਂ ਜਦੋਂ ਮੈਂ ਦੁਕਾਨ 'ਤੇ ਸੀ ਤਾਂ ਗੱਡੀਆਂ ਵਿਚ ਦਰਜਨ ਤੋਂ ਵੱਧ ਵਿਅਕਤੀ ਆਏ ਮੈਨੂੰ ਦੁਕਾਨ ਤੋਂ ਬਾਹਰ ਕੱਢ ਕੇ ਕੁੱਟਮਾਰ ਕਰਨ ਲੱਗੇ ਤੇ ਬਾਅਦ ਵਿਚ ਮੈਨੂੰ ਆਪਣੀ ਗੱਡੀ ਵਿਚ ਬਿਠਾਕੇ ਆਪਣੇ ਨਾਲ ਲੈ ਗਏ ਤੇ ਰਸਤੇ ਵਿਚ ਮੁੜ ਮੇਰੀ ਕੁੱਟਮਾਰ ਕਰਨ ਉਪਰੰਤ ਮੈਨੂੰ ਦੁਕਾਨ 'ਤੇ ਸੁੱਟ ਗਏ | ਪੀੜਤ ਵਿਅਕਤੀ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਇਨ੍ਹਾਂ ਵਿਅਕਤੀਆਂ ਵਲੋਂ ਮੇਰੀ ਦੁਕਾਨ ਦੀ ਭੰਨਤੋੜ ਕੀਤੀ ਗਈ ਸੀ ਜਿਸ ਸਬੰਧੀ ਥਾਣਾ ਢਿਲਵਾਂ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ ਪਰ ਪੁਲਿਸ ਨੇ ਨਾ ਹੀ ਕੋਈ ਅਗਲੇਰੀ ਕਾਰਵਾਈ ਕੀਤੀ ਤੇ ਨਾ ਸਾਡੀ ਸੁਰੱਖਿਆ ਲਈ ਕੋਈ ਠੋਸ ਕਦਮ ਚੁੱਕੇ ਜਿਸ ਕਾਰਨ ਅੱਜ ਮੇਰੀ ਕੁੱਟਮਾਰ ਕੀਤੀ ਗਈ ਹੈ ਤੇ ਮੇਰੇ ਪਰਿਵਾਰ ਨੂੰ ਕਥਿਤ ਤੌਰ 'ਤੇ ਧਮਕੀਆਂ ਦਿੱਤੀਆਂ ਗਈਆਂ ਹਨ | ਪੀੜਤ ਵਿਅਕਤੀ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਐਮ.ਐਲ.ਆਰ. ਕੱਟ ਕੇ ਥਾਣਾ ਢਿਲਵਾਂ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਕਪੂਰਥਲਾ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ-ਐੱਚ.ਐੱਸ. ਵਾਲੀਆ ਅਗਲੀ ਖ਼ਬਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਹਮਲਾ ਕਰਕੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ
Ad Position 24