12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਕਪੂਰਥਲਾ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ-ਐੱਚ.ਐੱਸ. ਵਾਲੀਆ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਮੌਜੂਦਾ ਸਰਕਾਰ ਵਲੋਂ ਕਪੂਰਥਲਾ ਹਲਕੇ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਅੱਜ ਵਾਰਡ ਨੰਬਰ 33 ਤੋਂ ਪ੍ਰਮੁੱਖ ਆਗੂ ਕੁਲਵੰਤ ਸਿੰਘ ਨੇ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ | ਇਸ ਸਬੰਧ ਵਿਚ ਕਪੂਰਥਲਾ ਵਿਚ ਹੋਏ ਇਕ ਸੰਖੇਪ ਜਿਹੇ ਸਮਾਗਮ ਵਿਚ ਐਚ.ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਕੁਲਵੰਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਸਨਮਾਨਿਤ ਕੀਤਾ ਤੇ ਕੁਲਵੰਤ ਸਿੰਘ ਨੂੰ ਵਾਰਡ ਨੰਬਰ 33 ਤੋਂ ਨਗਰ ਨਿਗਮ ਦੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਵੱਖ-ਵੱਖ ਖੇਤਰਾਂ ਤੇ ਰਾਜਸੀ ਪਾਰਟੀਆਂ ਨਾਲ ਸਬੰਧਿਤ ਲੋਕ ਸ਼ਾਮਲ ਹੋ ਰਹੇ ਹਨ ਤੇ ਪਾਰਟੀ ਦਿਨ ਬ ਦਿਨ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਦਿਨ ਰਾਤ ਇਕ ਕਰਕੇ ਕੰਮ ਕਰਾਂਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਪੂਰਥਲਾ ਵਿਚ ਕੋਈ ਵਿਕਾਸ ਨਹੀਂ ਹੋਇਆ, ਜਦਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਕਪੂਰਥਲਾ ਨੂੰ ਅਣਗੌਲਿਆ ਕੀਤਾ ਤੇ ਕਪੂਰਥਲਾ ਵਾਸੀ ਦੋਵਾਂ ਰਾਜਸੀ ਪਾਰਟੀਆਂ ਦੇ ਆਗੂਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੁੱਸੇ ਵਿਚ ਹਨ ਤੇ ਨਗਰ ਨਿਗਮ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਪਛਾੜ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਗੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਜੈ ਬਬਲਾ, ਸਾਬਕਾ ਕੌਂਸਲਰ ਸੁਰਜੀਤ ਸਿੰਘ ਰਾਣਾ, ਸਾਬਕਾ ਕੌਂਸਲਰ ਕਿਰਨਜੀਤ ਕੌਰ, ਸਰਬਜੀਤ ਸਿੰਘ ਸਾਬੀ ਲੰਕੇਸ਼ ਇੰਚਾਰਜ ਵਾਰਡ ਨੰਬਰ 32, ਕੁਲਦੀਪ ਸਿੰਘ ਸ਼ੇਖੂਪੁਰ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਦੀ ਤਾਜਪੋਸ਼ੀ ਸੰਬੰਧੀ ਸਮਾਗਮ ਅਗਲੀ ਖ਼ਬਰ ਗੱਡੀਆਂ ਵਿਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਇਕ ਦੁਕਾਨਦਾਰ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ
Ad Position 24