ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਕਪੂਰਥਲਾ ਦੇ ਵਿਦਿਆਰਥੀ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰਾਂ ਤਾਜਪੋਸ਼ੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹੈੱਡ ਬੁਆਏ ਚੁਣੇ ਗਏ 12ਵੀਂ ਜਮਾਤ ਦੇ ਵਿਦਿਆਰਥੀ ਮੁਰਲੀਧਰ, ਹੈੱਡ ਗਰਲ ਬਣੀ 11ਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ, ਸੀ.ਸੀ.ਏ. ਇੰਚਾਰਜ ਸਿਮਰਪ੍ਰੀਤ ਕੌਰ ਅਤੇ ਗੁਰਨੂਰ, ਸਪੋਰਟਸ ਕੈਪਟਨ ਅਕਸ਼ਾਨਦੀਪ ਸਿੰਘ ਅਤੇ ਜਸਪ੍ਰੀਤ ਕੌਰ ਤੋਂ ਇਲਾਵਾ 4 ਹਾਊਸ ਕੈਪਟਨ, ਉਪ ਕੈਪਟਨ ਆਦਿ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਡਾ. ਹੀਨਾ ਅਰੋੜਾ ਨੇ ਸੈਸ਼ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਕੂਲ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਪੈਦਾ ਕਰਕੇ ਉਨ੍ਹਾਂ ਨੂੰ ਜ਼ਿੰਮੇਵਾਰ ਬਣਾਉਣਾ ਹੈ | ਪਿ੍ੰਸੀਪਲ ਡਾ. ਹੀਨਾ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਹੈੱਡ ਬੁਆਏ, ਹੈੱਡ ਗਰਲ, ਸਪੋਰਟਸ ਕੈਪਟਨ ਤੇ ਹਾਊਸ ਕੈਪਟਨ ਆਦਿ ਲਈ ਆਪਣੀਆਂ ਨਾਮਜ਼ਦਗੀਆਂ ਦਰਜ ਕਰਵਾਈਆਂ ਤੇ ਬਾਅਦ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ 'ਤੇ ਅਧਿਆਪਕਾਂ ਤੇ ਪ੍ਰਬੰਧਕਾਂ ਨੇ ਉਨ੍ਹਾਂ ਦੀ ਵੱਖ-ਵੱਖ ਅਹੁਦਿਆਂ ਲਈ ਚੋਣ ਕੀਤੀ | ਵਿਦਿਆਰਥੀ ਕੌਂਸਲ ਦੇ ਚੁਣੇ ਸਾਰੇ ਮੈਂਬਰਾਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |