12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਨਿਗਮ ਦੇ ਮੁਲਾਜ਼ਮ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨਗੇ-ਗੋਪਾਲ ਥਾਪਰ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ ਦੇ ਸਫ਼ਾਈ ਤੇ ਸੀਵਰ ਕਰਮਚਾਰੀਆਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ 6 ਮਈ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਪਾਲ ਥਾਪਰ ਪ੍ਰਧਾਨ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਦੱਸਿਆ ਕਿ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ, ਸਾਬਕਾ ਮੰਤਰੀ ਬਲਕਾਰ ਸਿੰਘ ਤੇ ਸਾਬਕਾ ਮੰਤਰੀ ਡਾ. ਰਵਜੋਤ ਸਿੰਘ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਪਹਿਲਾਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਵਿੱਤ ਮੰਤਰੀ ਪੰਜਾਬ ਨਾਲ ਵੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਪ੍ਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਮਲੀ ਰੂਪ ਨਹੀਂ ਦਿੱਤਾ ਗਿਆ | ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮਿਉਂਸੀਪਲ ਕਰਮਚਾਰੀ ਐਕਸ਼ਨ ਕਮੇਟੀ ਨਾਲ ਤੁਰੰਤ ਪੈਨਲ ਮੀਟਿੰਗ ਕਰਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੂਬਿਆਂ 'ਚ ਜਿੱਤ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ-ਪਿਆਰਾ ਪਾਜੀਆਂ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰਾਂ ਦੀ ਤਾਜਪੋਸ਼ੀ ਸੰਬੰਧੀ ਸਮਾਗਮ
Ad Position 24