ਹੁਸੈਨਪੁਰ, 5 ਮਈ (ਸੋਢੀ)-ਵੱਖ-ਵੱਖ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੁੱਚੀ ਭਾਜਪਾ ਲੀਡਰਸ਼ਿਪ ਦੀਆਂ ਲੋਕ ਪੱਖੀ ਵਧੀਆ ਨੀਤੀਆਂ ਦਾ ਨਤੀਜਾ ਹੈ ਤਦ ਹੀ ਦੇਸ਼ ਦੇ ਲੋਕ ਭਾਜਪਾ ਨੂੰ ਦੇਸ਼ ਦੇ ਨਾਲ-ਨਾਲ ਸੂਬਿਆਂ ਦੀ ਵਾਗਡੋਰ ਵੀ ਸੰਭਾਲਣ ਲਈ ਯਤਨ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਪਿਆਰਾ ਸਿੰਘ ਪਾਜੀਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਮਕਸਦ ਦੇਸ਼ ਨਾਲ-ਨਾਲ ਹਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕੇਂਦਰ ਸਰਕਾਰ ਵਲੋਂ ਵਲੋਂ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਗਈਆਂ ਹਨ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿਚ ਆਨਾਕਾਨੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਵਿਚੋਂ ਗਰੀਬੀ ਦੂਰ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ |