ਕਪੂਰਥਲਾ, 5 ਮਈ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਸਹੋਦਿਆ ਕੰਪਲੈਕਸ ਅੰਤਰ ਸਕੂਲ 'ਡਿਜੀਟਲ ਸਟੋਰੀ ਟੈਿਲੰਗ', ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ 14 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਰਿਵਾਇਤੀ ਦੀਪ ਜਗਾਉਣ ਨਾਲ ਹੋਈ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਕਰਮ ਆਨੰਦ ਨੇ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਸ਼ਬਦਾਂ ਨਾਲ ਉਤਸ਼ਾਹਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਵਿਚ ਡਿਜੀਟਲ ਸਟੋਰੀ ਟੈਿਲੰਗ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਸਟੋਰੀ ਟੈਿਲੰਗ ਤੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਵਿਚ ਰਚਨਾਤਮਿਕਤਾ, ਆਤਮ ਵਿਸ਼ਵਾਸ ਤੇ ਤਕਨੀਕੀ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਮਨੀਸ਼ਾ ਅਰੋੜਾ ਤੇ ਨਿਤਿਨ ਵਲੋਂ ਜੱਜਮੈਂਟ ਦੇ ਫ਼ਰਜ਼ ਅਦਾ ਕੀਤੇ | ਸਟੋਰੀ ਟੈਿਲੰਗ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਅਧਿਆਪਕਾ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਵਿਚ ਸਕੂਲ ਦੇ ਅਧਿਆਪਕ ਤੇ ਬੱਚੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |