12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਭਾਸ਼ਾ ਤਰਮੀਮ ਐਕਟ ਨੂੰ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿਚ ਲਾਗੂ ਕਰੇਗਾ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਭਾਸ਼ਾ ਤਰਮੀਮ ਐਕਟ ਦੀ ਪਾਲਣਾ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਪੰਜਾਬੀ ਭਾਸ਼ਾ ਤਰਮੀਮ ਐਕਟ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਨੂੰ ਪ੍ਰਦਾਨ ਕੀਤੀਆਂ ਤੇ ਕਿਹਾ ਕਿ ਇਸ ਐਕਟ ਤਹਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਵਿਭਾਗਾਂ ਵਿਚ ਕੰਮਕਾਜ ਪੰਜਾਬੀ ਭਾਸ਼ਾ ਵਿਚ ਕਰਵਾਇਆ ਜਾਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਦੇ ਬੋਰਡਾਂ ਦੇ ਨਾਂਅ ਲਿਖਣ ਸਮੇਂ ਪਹਿਲਾਂ ਪੰਜਾਬੀ ਭਾਸ਼ਾ ਅਤੇ ਉਸ ਤੋਂ ਹੇਠਾਂ ਕਿਸੇ ਹੋਰ ਭਾਸ਼ਾ ਦੀ ਵਰਤੋਂ ਕੀਤੀ ਜਾ ਸਕਦੀ ਹੈ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਰਾਜ ਭਾਸ਼ਾ ਐਕਟ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀਆ ਵੈੱਬਸਾਈਟਾਂ ਅੰਗਰੇਜੀ ਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿਚ ਹੋਣੀਆਂ ਚਾਹੀਦੀਆਂ ਹਨ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਉਹ ਸਮੇਂ ਸਮੇਂ ਸਰਕਾਰੀ ਵਿਭਾਗਾਂ ਦੀ ਪੰਜਾਬੀ ਭਾਸ਼ਾ ਵਿਚ ਕਾਰਗੁਜ਼ਾਰੀ ਦੇ ਸਮਾਂਬੱਧ ਨਿਰੀਖਣ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ, ਵਪਾਰਕ ਅਦਾਰਿਆਂ ਦੇ ਬੋਰਡਾਂ ਸਬੰਧੀ ਨਿਰੀਖਣ ਕਰਕੇ ਮਹੀਨਾਵਾਰ ਰਿਪੋਰਟ ਸਰਕਾਰ ਨੂੰ ਭੇਜੀ ਜਾਂਦੀ ਹੈ | ਇਸੇ ਤਰ੍ਹਾਂ ਵਿੱਦਿਅਕ ਅਦਾਰਿਆਂ ਦੀ ਸੂਚਨਾ ਵੀ ਸਿੱਖਿਆ ਵਿਭਾਗ ਕੋਲੋਂ ਹਰ ਸਾਲ ਪ੍ਰਾਪਤ ਕੀਤੀ ਜਾਂਦੀ ਹੈ ਤੇ ਵਪਾਰ ਮੰਡਲ ਨਾਲ ਵੀ ਸਮੇਂ ਸਮੇਂ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਭਾਸ਼ਾ ਤਰਮੀਮ ਐਕਟ ਨੂੰ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿਚ ਲਾਗੂ ਕਰਨ ਲਈ ਉਨ੍ਹਾਂ ਨੂੰ ਹਦਾਇਤ ਜਾਰੀ ਕਰੇਗਾ | ਇਸੇ ਤਰ੍ਹਾਂ ਵਪਾਰ ਮੰਡਲ ਨਾਲ ਵੀ ਇਸ ਸਬੰਧੀ ਸਮੇਂ ਸਮੇਂ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ | ਮੀਟਿੰਗ ਵਿਚ ਸਕੱਤਰ ਸਿੰਘ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਵੱਖ-ਵੱਖ ਪੁਸਤਕਾਂ ਪ੍ਰਕਾਸ਼ਿਤ ਕੀਤੇ ਜਾਣ ਦਾ ਸਵਾਗਤ ਕੀਤਾ | ਮੀਟਿੰਗ ਵਿਚ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਤੇ ਜ਼ਿਲ੍ਹਾ ਪੱਧਰ 'ਤੇ ਚੱਲ ਰਹੀਆਂ ਉਰਦੂ ਸਿਖਲਾਈਆਂ ਦੀਆਂ ਕਲਾਸਾਂ, ਪੁਸਤਕ ਵਿੱਕਰੀ ਕੇਂਦਰ ਤੇ ਪੁਸਤਕ ਪ੍ਰਦਰਸ਼ਨੀਆਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਤਿੰਨ ਯੂਨੀਵਰਸਿਟੀਆਂ ਨਾਲ ਸੰਬੰਧਿਤ ਕਾਲਜਾਂ ਵਿਚ ਦਾਖ਼ਲੇ ਲਈ ਆਨਲਾਈਨ ਪੋਰਟਲ 'ਤੇ ਅਪਲਾਈ ਕਰਨ-ਡਾ. ਬਲਦੇਵ ਸਿ... ਅਗਲੀ ਖ਼ਬਰ 'ਆਪ' ਦੀਆਂ ਨੀਤੀਆਂ ਤੋਂ ਖ਼ਫ਼ਾ ਹੋ ਕੇ ਵਾਰਡ ਨੰਬਰ 23 ਤੋਂ ਪਵਨਦੀਪ ਲੱਕੀ ਦੀ ਅਗਵਾਈ 'ਚ ਉਨ੍ਹਾਂ ਦੇ ਸਾਥੀ ਕਾਂਗਰਸ ਵਿਚ...
Ad Position 24