12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਦਿਆਰਥੀ ਤਿੰਨ ਯੂਨੀਵਰਸਿਟੀਆਂ ਨਾਲ ਸੰਬੰਧਿਤ ਕਾਲਜਾਂ ਵਿਚ ਦਾਖ਼ਲੇ ਲਈ ਆਨਲਾਈਨ ਪੋਰਟਲ 'ਤੇ ਅਪਲਾਈ ਕਰਨ-ਡਾ. ਬਲਦੇਵ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਵਿਚ ਦਾਖ਼ਲੇ ਲਈ ਪੰਜਾਬ ਸਰਕਾਰ ਵਲੋਂ ਆਨਲਾਈਨ ਪੋਰਟਲ ਚਾਲੂ ਕੀਤਾ ਗਿਆ ਹੈ | ਜਿਹੜੇ ਵੀ ਵਿਦਿਆਰਥੀਆਂ ਨੇ ਇਨ੍ਹਾਂ ਯੂਨੀਵਰਸਿਟੀਆਂ ਨਾਲ ਸਬੰਧਿਤ ਐਫੀਲੀਏਟਿਡ ਕਾਲਜਾਂ ਵਿਚ ਦਾਖਲਾ ਲੈਣਾ ਹੈ, ਉਨ੍ਹਾਂ ਲਈ ਇਸ ਪੋਰਟਲ 'ਤੇ ਅਪਲਾਈ ਕਰਨਾ ਅਤਿ ਜ਼ਰੂਰੀ ਹੈ | ਇਸੇ ਸਬੰਧ ਵਿਚ ਹੀ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਦਾਖਲਾ ਹੈਲਪ ਡੈਸਕ ਤੇ ਕੈਰੀਅਰ ਕਾਉਂਸਿਲੰਗ ਸੈੱਲ ਸਥਾਪਿਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਨ੍ਹਾਂ ਕਾਲਜਾਂ ਵਿਚ ਦਾਖਲਾ ਲੈਣਾ ਹੋਵੇ ਜਾਂ ਦਾਖ਼ਲੇ ਸਬੰਧੀ ਕੋਈ ਸਮੱਸਿਆ ਹੋਵੇ, ਉਹ ਇਸ ਸੈੱਲ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਕਪੂਰਥਲਾ ਤੇ ਇਸ ਦੇ ਆਸ ਪਾਸ ਦੇ ਖੇਤਰਾਂ ਦੇ ਵਿਦਿਆਰਥੀ ਇਸ ਹੈਲਪ ਡੈਸਕ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਵਿਚ ਵਿਦਿਆਰਥੀ ਮੁਫ਼ਤ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਖ-ਵੱਖ ਕੋਰਸਾਂ ਵਿਚ ਵੱਖ-ਵੱਖ ਵਿਸ਼ਿਆਂ ਦੀ ਚੋਣ ਕਰਨ ਤੇ ਉਨ੍ਹਾਂ ਦੇ ਰੁਜ਼ਗਾਰ ਦੇ ਮੌਕੇ ਕਰਨ ਸਬੰਧੀ ਕਾਲਜ ਦੇ ਕੈਰੀਅਰ ਕਾਉਂਸਲ ਸੈੱਲ ਤੋਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਹੈਲਪ ਡੈਸਕ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ, ਰੁਚੀ ਅਤੇ ਮਾਰਕੀਟ ਦੀਆਂ ਲੋੜਾਂ ਅਨੁਸਾਰ ਸਹੀ ਕੈਰੀਅਰ ਚੋਣ ਵਿਚ ਮਦਦ ਕਰਨਾ ਹੈ | ਉਨ੍ਹਾਂ ਕਿਹਾ ਕਿ ਹੈਲਪ ਡੈਸਕ ਰਾਹੀਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਤੀਯੋਗੀ ਪ੍ਰੀਖਿਆਵਾਂ, ਨੌਕਰੀ ਦੇ ਮੌਕੇ ਤੇ ਹੁਨਰ ਵਿਕਾਸ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇੰਟਰਵਿਊ ਦੀ ਤਿਆਰੀ, ਰਿਜ਼ਿਊਮ ਲਿਖਣ ਤੇ ਪਰਸਨੈਲਿਟੀ ਡਿਵੈਲਪਮੈਂਟ ਲਈ ਵੀ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ | ਡਾ. ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਨੂੰ ਸਫ਼ਲਤਾ ਦੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਸਾਬਿਤ ਹੁੰਦੇ ਹਨ ਤੇ ਕਾਲਜ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਦ ਰੀਕਿ੍ਏਸ਼ਨ ਕਲੱਬ ਫ਼ਾਜ਼ਿਲਕਾ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ ਸੰਪੰਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਭਾਸ਼ਾ ਤਰਮੀਮ ਐਕਟ ਨੂੰ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿਚ ਲਾਗੂ ਕਰੇਗਾ-ਅਕਾਸ਼ ਬਾਂਸਲ
Ad Position 24