13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਕਰਮਚਾਰੀ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ

Ad Position 21
No active advertisement
ਅਜੀਤ ਡੈਸਕ 06-05-2026
ਨਡਾਲਾ, 5 ਮਈ (ਰਘਬਿੰਦਰ ਸਿੰਘ)-ਨਗਰ ਪੰਚਾਇਤ ਨਡਾਲਾ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੱਦੇ ਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨਣ 'ਤੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ | ਇਸ ਸਬੰਧੀ ਨਗਰ ਪੰਚਾਇਤ ਨਡਾਲਾ ਦੇ ਸਫ਼ਾਈ ਸੇਵਕ ਵੱਲੋਂ ਈ.ਓ. ਨਗਰ ਪੰਚਾਇਤ ਨਡਾਲਾ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਅਤੇ ਕਿਹਾ ਹੈ ਕਿ ਮੰਗਾਂ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ 'ਤੇ ਰਹਿਣਗੇ | ਇਸ ਮੌਕੇ ਪ੍ਰਧਾਨ ਧਰਮਵੀਰ, ਵਾਈਸ ਪ੍ਰਧਾਨ ਵੀਰੂ, ਧਰਮਵੀਰ ਜੀ.ਐਲ, ਰਾਧੇ ਸ਼ਿਆਮ, ਹੀਰਾ ਲਾਲ, ਮਨੋਜ ਕੁਮਾਰ, ਕਰਨ ਕੁਮਾਰ, ਰਾਜ ਕੁਮਾਰ, ਰਾਜੂ, ਗੋਪਾਲ, ਮੁਕੇਸ਼, ਪਵਨ ਕੁਮਾਰ, ਸਾਗਰ, ਆਰਤੀ, ਉਦੇ ਰਾਮ, ਧਰਮ ਚੰਦ ਤੇ ਸਫ਼ਾਈ ਸੇਵਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਜਿੱਤ ਦਾ ਜਸ਼ਨ ਭਾਜਪਾ ਆਗੂਆਂ ਵੱਲੋਂ ਬਾਜ਼ਾਰਾਂ 'ਚ ਲੱਡੂ ਵੰਡੇ ਅਗਲੀ ਖ਼ਬਰ ਲੋਕਾਂ ਨੂੰ ਏ.ਡੀ.ਸੀ. ਦਫ਼ਤਰ 'ਚ ਕੰਮ ਕਰਵਾਉਣ ਲਈ ਖਾਣੇ ਪੈ ਰਹੇ ਹਨ ਧੱਕੇ, ਲੋਕ ਪ੍ਰੇਸ਼ਾਨ
Ad Position 24