ਕਪੂਰਥਲਾ, 5 ਮਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਕਾਮ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀ.ਕਾਮ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਕੋਮਲਪ੍ਰੀਤ ਨੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ, ਜਦਕਿ ਦਿਕਸ਼ਾ ਰਾਣੀ ਦੂਜੇ ਤੇ ਜੈਸਮੀਨ ਕੌਰ ਤੀਜੇ ਸਥਾਨ 'ਤੇ ਰਹੀ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਲਜ ਦੀ ਹੋਣਹਾਰ ਵਿਦਿਆਰਥਣ ਦੀ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਤੇ ਕਾਲਜ ਦੇ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਰੇ ਕਾਲਜ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਅਜਿਹੇ ਨਤੀਜੇ ਸਿਰਫ਼ ਅੰਕਾਂ ਗੱਲ ਨਹੀਂ ਹੁੰਦੇ, ਸਗੋਂ ਇਹ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੇ ਪ੍ਰੇਰਨਾਦਾਇਕ ਮਾਰਗ ਦਰਸ਼ਨ ਦੀ ਗਵਾਹੀ ਭਰਦੇ ਹਨ | ਇਸੇ ਦੌਰਾਨ ਹੀ ਕਲਾਸ ਇੰਚਾਰਜ ਪ੍ਰੋ. ਰਾਜਬੀਰ ਕੌਰ ਤੇ ਪ੍ਰੋ. ਜੀਤਨ ਨੇ ਵੀ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |