13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

'ਆਪ' ਸਰਕਾਰ ਅਧਿਆਪਕਾਂ ਨਾਲ ਕੀਤੇ ਗਏ ਚੋਣ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ-ਅਧਿਆਪਕ ਆਗੂ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿ.ਪ੍ਰ.)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਇਨ੍ਹਾਂ ਜਥੇਬੰਦੀਆਂ ਨਾਲ ਸਬੰਧਿਤ ਆਗੂਆਂ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਵਿਚ ਭਰਤੀ ਹੋਏ ਮੁਲਾਜ਼ਮਾਂ ਦੇ ਪੇ ਸਕੇਲ ਬਹਾਲ ਕੀਤੇ ਜਾਣ, ਰੀਕਾਸਟ ਲਿਸਟਾਂ ਵਿਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਸ਼ਾਮਿਲ ਕੀਤਾ ਜਾਵੇ, ਬਦਲੀਆਂ ਦਾ ਪੋਰਟਲ ਤੁਰੰਤ ਖੋਲਿਆ ਜਾਵੇ, ਸਮਾਜਿਕ ਸਿੱਖਿਆ ਤੇ ਅੰਗਰੇਜੀ ਵਿਸ਼ੇ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲਿ੍ਹਆਂ ਵਿਚ ਸਾਮਾਨ ਅਨੂਪਾਤ ਵਿਚ ਵੰਡਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਾਰਡਰ ਏਰੀਆ ਤੇ ਪੇਂਡੂ ਭੱਤੇ ਸਮੇਤ ਬੰਦ ਕੀਤੇ 37 ਤਰ੍ਹਾਂ ਦੇ ਭੱਤੇ ਤੁਰੰਤ ਬਹਾਲ ਕੀਤੇ ਜਾਣ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੀ ਤੁਰੰਤ ਅਦਾਇਗੀ, 1 ਜਨਵਰੀ 2016 ਤੋਂ ਪੇ ਕਮਿਸ਼ਨ ਦਾ ਬਕਾਇਆ ਜਾਰੀ ਕਰਨ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨ.ਐੱਸ.ਕਿਉ.ਐੱਫ. ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿਚ ਸ਼ਾਮਿਲ ਕੀਤਾ ਜਾਵੇ | ਮੰਗ ਪੱਤਰ ਦੇਣ ਉਪਰੰਤ ਡੀ.ਟੀ.ਐਫ. ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ 4161 ਯੂਨੀਅਨ, ਮੈਰੀਟੋਰੀਅਸ ਟੀਚਰ ਯੂਨੀਅਨ, ਲਖਵਿੰਦਰ ਸਿੰਘ 6635 ਜਥੇਬੰਦੀ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਅਧਿਆਪਕਾਂ ਦੀਆਂ ਜਥੇਬੰਦੀਆਂ, 3704, 2392, 6635 ਨਾਲ ਸਬੰਧਿਤ ਅਧਿਆਪਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਵਾਅਦੇ ਕਰਕੇ ਸੱਤਾ 'ਤੇ ਕਾਬਜ ਹੋਈ ਸੀ ਤੇ ਚੋਣ ਦੌਰਾਨ ਅਧਿਆਪਕਾਂ ਤੇ ਹੋਰ ਮੁਲਾਜ਼ਮ ਵਰਗ ਨੇ ਆਮ ਆਦਮੀ ਪਾਰਟੀ ਨੂੰ ਭਰਵੀਂ ਹਿਮਾਇਤ ਦਿੱਤੀ, ਪਰ ਸਰਕਾਰ ਦੇ ਰਾਜ ਦੇ ਚਾਰ ਚਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਚੋਣ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਕੀਤੇ ਜਾਣ ਤੋਂ ਬਾਅਦ ਵੀ ਪੂਰਨ ਤੌਰ 'ਤੇ ਅਧਿਆਪਕਾਂ 'ਤੇ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ | ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ | ਅਧਿਆਪਕ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਉਪਰੋਕਤ ਮੰਗਾਂ ਨੂੰ ਲੈ ਕੇ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਚ ਡੀ.ਪੀ.ਆਈ. ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਹਰਪ੍ਰੀਤਪਾਲ ਸਿੰਘ, ਮਨਦੀਪ ਕੌਰ, ਨਰਿੰਦਰ ਪ੍ਰਾਸ਼ਰ, ਮਿੰਟਾ ਧੀਰ, ਦਲਜੀਤ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਭੁੱਲਰ, ਨੈਬ ਸਿੰਘ, ਅੰਜੂ ਰਾਣੀ, ਰਿੱਤੂ ਰਾਣੀ, ਬੇਅੰਤ ਕੌਰ, ਡੌਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸੜਕ ਦੇ ਖੱਡੇ ਭਰਨ ਦਾ ਕੰਮ ਸ਼ੁਰੂ ਅਗਲੀ ਖ਼ਬਰ ਜ਼ੋਨਲ ਫੁੱਟਬਾਲ ਟੂਰਨਾਮੈਂਟ 'ਚ ਜੀਨੀਅਸ ਕਾਨਵੈਂਟ ਸਕੂਲ ਨੇ ਹਾਸਿਲ ਕੀਤਾ ਤੀਜਾ ਸਥਾਨ <br/>
Ad Position 24