13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਵਿਸਥਾਰ

Ad Position 21
No active advertisement
ਅਜੀਤ ਡੈਸਕ 06-05-2026
ਕਪੂਰਥਲਾ, 5 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਅਗਲੇ ਤਿੰਨ ਸਾਲਾਂ ਲਈ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ | ਇਸ ਮੌਕੇ ਗੁਰਚਰਨ ਸਿੰਘ ਘੁੰਮਣ, ਵਿਨੋਦ ਕਪੂਰ, ਸੁਖਵਿੰਦਰ ਸਿੰਘ ਚੀਮਾ ਤੇ ਗੁਰਚਰਨ ਦਾਸ ਸੁਲਤਾਨਪੁਰ ਲੋਧੀ ਚਾਰੇ ਸੀਨੀਅਰ ਮੀਤ ਪ੍ਰਧਾਨ, ਇੰਦਰਪਾਲ ਸਿੰਘ ਸੇਵਾ ਮੁਕਤ ਮੁੱਖ ਅਧਿਆਪਕ, ਜਸਵਿੰਦਰ ਸਿੰਘ ਟਿੱਬਾ, ਅਮਰਜੀਤ ਸਿੰਘ ਬੱਲ ਨਡਾਲਾ ਬਲਾਕ ਤੇ ਹਰਿੰਦਰ ਸਿੰਘ ਚੀਮਾ ਚਾਰੇ ਮੀਤ ਪ੍ਰਧਾਨ, ਜਸਵਿੰਦਰ ਸਿੰਘ ਵਿਰਲੀ ਪ੍ਰੈੱਸ ਸਕੱਤਰ ਤੇ ਸ਼ਿਵ ਦੱਤ ਕਾਲੀਆ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ | ਇੱਥੇ ਵਰਨਣਯੋਗ ਹੈ ਕਿ ਜਗਜੀਤ ਸਿੰਘ ਪਹਿਲਾਂ ਹੀ ਜ਼ਿਲ੍ਹਾ ਵਿੱਤ ਸਕੱਤਰ ਨਿਯੁਕਤ ਕੀਤੇ ਗਏ ਹਨ | ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਾਰੇ ਬਲਾਕਾਂ ਦੇ ਪ੍ਰਧਾਨ ਤੇ ਸਕੱਤਰ ਵੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਹੋਣਗੇ | ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਤੁਰੰਤ ਉਨ੍ਹਾਂ ਦੇ ਖਾਤਿਆਂ ਵਿਚ ਪਾਈਆਂ ਜਾਣ | ਰਹਿੰਦਾ 18 ਪ੍ਰਤੀਸ਼ਤ ਡੀ.ਏ. ਦਾ ਬਕਾਇਆ ਅਦਾ ਕੀਤਾ ਜਾਵੇ, 2.59 ਦੇ ਗੁਣਾਂਕ ਨਾਲ 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਸੋਧੀ ਪੈਨਸ਼ਨ ਦਿੱਤੀ ਜਾਵੇ ਤੇ ਬੱਝਵਾਂ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ | ਮੀਟਿੰਗ ਵਿਚ ਐਸੋਸੀਏਸ਼ਨ ਦੇ ਆਗੂ ਸੁੱਚਾ ਸਿੰਘ ਮਿਰਜਾਪੁਰ, ਵਿਨੋਦ ਕਪੂਰ, ਤਰਸੇਮ ਕੁਮਾਰ ਸ਼ਾਸਤਰੀ, ਤਰਲੋਚਨ ਸਿੰਘ, ਗੁਰਬਚਨ ਸਿੰਘ ਚੀਮਾ, ਐਡਵੋਕੇਟ ਦਲਜੀਤ ਸਿੰਘ ਸਹੋਤਾ, ਸੰਤੋਸ਼ ਭੱਲਾ, ਹਰਿੰਦਰ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਾਂ ਪ੍ਰਤੀ ਮਾੜੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਐਸੋਸੀਏਸ਼ਨ ਦੇ ਪ੍ਰਧਾਨ ਸੁੱਚਾ ਸਿੰਘ ਨੇ ਪੈਨਸ਼ਨ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦੀ ਵਲੋਂ ਉਲੀਕੇ ਗਏ ਸੰਘਰਸ਼ਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਮੀਟਿੰਗ ਵਿਚ ਰਣਜੀਤ ਸਿੰਘ ਸੇਵਾ ਮੁਕਤ ਜ਼ਿਲ੍ਹਾ ਖੇਡ ਅਫ਼ਸਰ, ਸੁਖਵਿੰਦਰ ਸਿੰਘ ਚੀਮਾ, ਗੁਰਦੇਵ ਸਿੰਘ, ਗੁਰਦਿਆਲ ਸਿੰਘ, ਜੋਗਾ ਸਿੰਘ, ਕੁਲਦੀਪ ਕੌਰ, ਜਗਜੀਤ ਸਿੰਘ, ਰਾਜ ਕੁਮਾਰ, ਨਰਿੰਦਰਪਾਲ ਸਿੰਘ ਆਦਿ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਟਾਰੀਆ ਵਲੋਂ ਜਿਸ ਵਾਰਡ 'ਚੋਂ ਵੀ ਟਿਕਟ ਦਿੱਤੀ ਗਈ ਚੋਣ ਲੜਾਂਗਾ-ਢਿੱਲੋਂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ (ਲੜਕੀਆਂ) ਵਿਖੇ 3 ਸਮਾਰਟ ਕਲਾਸ ਰੂਮ ਅਤੇ 1 ਆਧੁਨਿਕ ਸਾਇੰਸ ਲੈਬ ਦਾ ਉਦਘਾਟਨ
Ad Position 24