19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਜਪਾ ਪੰਜਾਬ 'ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ-ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 07-05-2026
ਫਗਵਾੜਾ, 6 ਮਈ (ਹਰਜੋਤ ਸਿੰਘ ਚਾਨਾ)- ਭਾਜਪਾ ਪੰਜਾਬ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਇਸਦਾ ਡੱਟ ਕੇ ਵਿਰੋਧ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਫਗਵਾੜਾ ਦੇ ਗਾਂਧੀ ਚੌਕ ਵਿਚ ਬੇਅਦਬੀਆਂ ਸਬੰਧੀ ਬਣਾਏ ਗਏ ਨਵੇਂ ਕਾਨੂੰਨ ਨੂੰ ਲੈ ਕੇ ਕੱਢੀ ਗਈ ਸ਼ੁਕਰਾਨਾ ਯਾਤਰਾ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਦੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਡੇ 'ਤੇ ਮੇਹਰ ਕੀਤੀ ਹੈ ਤੇ ਸਾਨੂੰ ਇਹ ਸੇਵਾ ਦਾ ਮੌਕਾ ਮਿਲਿਆ | ਜਦਕਿ ਪਹਿਲੀਆਂ ਸਰਕਾਰਾਂ ਨੇ ਕੋਈ ਚੰਗੀ ਸੋਚ ਰੱਖ ਕੇ ਬੇਅਦਬੀ ਸਬੰਧੀ ਕਾਨੂੰਨ ਨਹੀਂ ਬਣਾਇਆ ਜਿਸ ਕਾਰਨ ਗੁਨਾਹਗਾਰ ਚੋਰ ਮੋਰੀ ਰਾਹੀਂ ਬਾਹਰ ਨਿਕਲ ਜਾਂਦੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਬਣਾਏ ਗਏ ਨਵੇਂ ਕਾਨੂੰਨ ਨਾਲ ਹੁਣ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ ਤੇ ਬੇਅਦਬੀਆਂ ਦੀਆਂ ਘਟਨਾਵਾਂ ਵੀ ਬੰਦ ਹੋਣਗੀਆਂ | ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬਹੁਤ ਵੱਡਾ ਕੰਮ ਕੀਤਾ ਹੈ | ਭਗਵੰਤ ਮਾਨ ਫਗਵਾੜਾ ਦੀ ਬੰਦ ਹੋਈ ਜੇ.ਸੀ.ਟੀ. ਮਿੱਲ ਨੂੰ ਮੁੜ ਚਾਲੂ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਮਿਲ ਦੇ ਚਾਲੂ ਹੋਣ ਨਾਲ ਮੁੜ ਰੌਣਕਾਂ ਪਰਤ ਆਉਣਗੀਆਂ ਤੇ ਮਜ਼ਦੂਰਾਂ ਨੂੰ ਰੋਜ਼ਗਾਰ ਮਿਲੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿੱਲ ਇੱਕ ਕਾਰੋਬਾਰੀ ਨੇ ਖ਼ਰੀਦ ਲਈ ਹੈ, ਸਰਕਾਰ ਨੇ ਇਹ ਸ਼ਰਤ ਰੱਖੀ ਹੈ ਕਿ ਸਭ ਤੋਂ ਪਹਿਲਾਂ ਮਜ਼ਦੂਰਾਂ ਦੇ ਬਕਾਏ ਦਿੱਤੇ ਜਾਣ, ਫ਼ਿਰ ਇਹ ਮਿੱਲ ਚਾਲੂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਵੀ ਸ਼ਰਤ ਲਗਾਈ ਹੈ ਕਿ ਜੇ.ਸੀ.ਟੀ. ਮਿੱਲ ਦੀ ਫੁੱਟਬਾਲ ਦੀ ਟੀਮ ਵੀ ਪਹਿਲਾਂ ਬਹਾਲ ਕੀਤੀ ਜਾਵੇਗੀ | ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਮਹਾਰਾਜਿਆਂ ਦੀਆਂ ਰਿਆਸਤਾਂ ਸਮੇਂ ਇਸ ਸ਼ਹਿਰ ਨੂੰ ਕਪੂਰਥਲਾ 'ਚ ਸ਼ਾਮਿਲ ਕੀਤਾ ਗਿਆ ਸੀ | ਇਸ ਸ਼ਹਿਰ ਨੂੰ ਕਪੂਰਥਲਾ ਦੇ ਨਾਲ ਜੋੜਨ ਕਰਕੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕਪੂਰਥਲਾ ਦੀ ਦੂਰੀ ਬਹੁਤ ਜ਼ਿਆਦਾ ਹੈ ਉਨ੍ਹਾਂ ਕਿਹਾ ਕਿ ਮੈਂ ਜਲਦ ਹੀ ਫਗਵਾੜਾ ਦੇ ਲੋਕਾਂ ਨਾਲ ਵਿਚਾਰ ਕਰਕੇ ਇਸ ਮੰਗ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ | ਫਗਵਾੜਾ ਸ਼ੂਗਰ ਮਿੱਲ ਦੇ ਪੁਰਾਣੇ ਮਾਲਕਾਂ ਵੱਲ ਖੜ੍ਹੇ 29 ਕਰੋੜ ਰੁਪਏ ਦੀ ਰਾਸ਼ੀ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਦੀ ਜਾਇਦਾਦ ਸਰਕਾਰ ਨੇ ਆਪਣੇ ਕਬਜ਼ੇ 'ਚ ਲਈ ਹੈ ਤੇ ਜਲਦੀ ਹੀ ਇਸ ਦੀ ਬੋਲੀ ਕਰਵਾ ਕੇ ਕਿਸਾਨਾਂ ਦੀ ਅਦਾਇਗੀ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਾਰਾ ਕੇਸ ਮੇਰੇ ਨਿੱਜੀ ਤੌਰ 'ਤੇ ਧਿਆਨ 'ਚ ਹੈ ਤੇ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਤੇ ਜਲਦ ਹੀ ਇਨਸਾਫ਼ ਹੋਵੇਗਾ ਤੇ ਉਨ੍ਹਾਂ ਨੂੰ ਇੱਕ-ਇੱਕ ਪੈਸਾ ਦੁਆਇਆ ਜਾਵੇਗਾ | ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਇੰਚਾਰਜ ਹਰਜੀ ਮਾਨ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸਰਬਜੀਤ ਸਿੰਘ ਲੁਬਾਣਾ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਤੇ ਸੰਤੋਸ਼ ਕੁਮਾਰ ਗੋਗੀ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ 'ਮੁੱਖ ਮੰਤਰੀ ਖੇਡ ਮੈਦਾਨ' ਸਕੀਮ ਤਹਿਤ ਜ਼ਿਲ੍ਹੇ ਦੇ ਚਾਰ ਹਲਕਿਆਂ 'ਚ ਬਣਾਏ ਗਏ ਖੇਡ ਮੈਦਾਨ ਲੋਕ ਅਰਪਣ
Ad Position 24