ਕਪੂਰਥਲਾ, 6 ਮਈ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪਿੰਡ ਲੱਖਣ ਖੋਲੇ ਨੇੜੇ ਕਥਿਤ ਦੋਸ਼ੀ ਮਹਿੰਦਰ ਸਿੰਘ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 58 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |