ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਹਾਥੀਖ਼ਾਨਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਲੜਾਈ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਅੰਮਿ੍ਤਪਾਲ ਪੁੱਤਰ ਰਾਜ ਕੁਮਾਰ ਵਾਸੀ ਮਹਿਤਗਾਬੜ੍ਹ ਜਿਸ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਨੰੂ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਇਕ ਨੌਜਵਾਨ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ |