ਕਪੂਰਥਲਾ, 6 ਮਈ (ਸਡਾਨਾ)-ਗੁਰਦੁਆਰਾ ਸਾਹਿਬ ਅੰਦਰੋਂ ਗੋਲਕ ਚੋਰੀ ਕਰਨ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਦੁਆਰਾ ਸਾਹਿਬ ਵਿਖੇ ਡਿਊਟੀ ਕਰਦੇ ਗ੍ਰੰਥੀ ਰੁਪਿੰਦਰ ਸਿੰਘ ਵਾਸੀ ਅਲੌਦੀਪੁਰ ਨੇ ਦੱਸਿਆ ਕਿ ਉਹ ਬੀਤੀ 4 ਮਈ ਨੂੰ ਸ਼ਾਮ ਦੇ ਸਮੇਂ ਆਪਣੀ ਡਿਊਟੀ ਕਰਨ ਉਪਰੰਤ ਵਾਪਸ ਘਰ ਆ ਗਿਆ ਤੇ ਜਦੋਂ ਸਵੇਰੇ ਗੁਰਦੁਆਰਾ ਸਾਹਿਬ ਜਾ ਕੇ ਦੇਖਿਆ ਤਾਂ ਦਰਵਾਜੇ ਦਾ ਕੁੰਡਾ ਪੁੱਟਿਆ ਹੋਇਆ ਸੀ ਤੇ ਅੰਦਰ ਜਾ ਕੇ ਜਦੋਂ ਦੇਖਿਆ ਤਾਂ ਗੋਲਕ ਮੌਜੂਦ ਨਹੀਂ ਸੀ | ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਦੇਖਣ 'ਤੇ ਪਤਾ ਲੱਗਾ ਕਿ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਵਾਸੀ ਅਲੌਦੀਪੁਰ ਨੇ ਉਕਤ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮਨਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |