ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਖ਼ਾਨਪੁਰ ਵਿਖੇ ਆਪਣੀ ਰਿਸ਼ਤੇਦਾਰੀ ਵਿਚ ਗਏ ਇਕ ਨੌਜਵਾਨ ਦੀ ਬਿਮਾਰ ਹੋਣ ਉਪਰੰਤ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨੌਜਵਾਨ ਜਿਸ ਦਾ ਨਾਂਅ ਰਜੇਸ਼ ਕੁਮਾਰ ਸੂਮਾ ਪੁੱਤਰ ਬਲਦੇਵ ਸਿੰਘ ਵਾਸੀ ਉੱਚਾ ਧੋੜਾ ਜੋ ਕਿ ਆਪਣੇ ਰਿਸ਼ਤੇਦਾਰੀ ਪਿੰਡ ਖ਼ਾਨਪੁਰ ਵਿਚ ਆਇਆ ਸੀ ਅਤੇ ਬਿਮਾਰ ਚੱਲ ਰਿਹਾ ਸੀ, ਜਿਸ ਦੀ ਅਚਾਨਕ ਮੌਤ ਹੋ ਗਈ | ਜਿਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |