19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਦੀ ਮੌਤ, ਇਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-05-2026

ਕਪੂਰਥਲਾ, 6 ਮਈ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਵਿਖੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਲਾਣਾ ਚੌਂਕੀ ਦੇ ਇੰਚਾਰਜ ਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸੀ, ਜਿਨ੍ਹਾਂ ਨੂੰ ਲਾਲਾ ਲਾਜਪਤ ਰਾਏ ਹਸਪਤਾਲ ਆਰ.ਸੀ.ਐਫ. ਵਿਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਦੋਵਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਬੀਤੀ ਰਾਤ ਰਾਮ ਸਿੰਘ ਪੁੱਤਰ ਦਲ ਬਹਾਦਰ ਸਿੰਘ ਆਰ.ਸੀ.ਐਫ. ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਸੁਖਵਿੰਦਰ ਸਿੰਘ ਵਾਸੀ ਸ਼ੇਖੂਪੁਰ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕੋਠੀ 'ਚੋਂ ਸਾਮਾਨ ਚੋਰੀ ਹੋਣ ਸੰਬੰਧੀ ਤਿੰਨ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਪੁਲਿਸ ਵਲੋਂ ਅਵਾਰਾਗਰਦੀ ਕਰਦੇ ਦੋ ਨੌਜਵਾਨ ਕਾਬੂ, ਕੇਸ ਦਰਜ
Ad Position 24