ਖਲਵਾੜਾ, 6 ਮਈ (ਮਨਦੀਪ ਸਿੰਘ ਸੰਧੂ)- ਮੁੱਖ ਮੰਤਰੀ ਭਗਵੰਤ ਮਾਨ ਦੀ ਫਗਵਾੜਾ ਆਮਦ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ | ਇਸ ਮੌਕੇ ਕਿਸਾਨ ਆਗੂ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਸੱਥਾਂ 'ਚੋਂ ਸਰਕਾਰ ਚਲਾਉਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਕਿਸਾਨਾਂ ਤੋਂ ਪਤਾ ਨਹੀਂ ਡਰ ਲੱਗ ਰਿਹਾ ਹੈ ਜਿਸ ਦੇ ਚੱਲਦਿਆਂ ਭਗਵੰਤ ਮਾਨ ਦੀ ਫਗਵਾੜਾ ਆਮਦ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਸਮੇਤ ਹੋਰ ਆਗੂਆਂ ਨੂੰ ਸਵੇਰ ਤੋਂ ਹੀ ਨਜ਼ਰਬੰਦ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ | ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਸਮਾਂ ਦੇ ਕੇ ਉਨ੍ਹਾਂ ਦੀ ਗੱਲ ਸ਼ਾਂਤੀਪੂਰਵਕ ਸੁਣੀ ਜਾਵੇ |