19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ੋ੍ਰਮਣੀ ਅਕਾਲੀ ਦਲ ਅੱੈਸ. ਸੀ. ਵਿੰਗ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ- ਬਲਜਿੰਦਰ ਸਿੰਘ ਠੇਕੇਦਾਰ

Ad Position 21
No active advertisement
ਅਜੀਤ ਡੈਸਕ 07-05-2026
ਫਗਵਾੜਾ, 6 ਮਈ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਇਕ ਵਾਰ ਫਿਰ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਤੇ ਭਰੋਸਾ ਜਤਾਏਗੀ ਤੇ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ | ਠੇਕੇਦਾਰ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਚ ਇਤਿਹਾਸਕ ਵਿਕਾਸ ਕਰਵਾਇਆ ਗਿਆ ਸੀ | ਉਨ੍ਹਾਂ ਕਿਹਾ ਕਿ 2022 ਵਿਚ ਲੋਕਾਂ ਨੇ ਆਪਣੀ ਝੋਲੀ ਵਿਚ ਬਹੁਤ ਸਾਰੀਆਂ ਪੀੜਾਂ ਪਾ ਲਈਆਂ ਹਨ ਅਤੇ ਇਨ੍ਹਾਂ ਤੋਂ ਮੁਕਤੀ ਲਈ ਪਾਰਟੀ ਵੱਲੋਂ ਕੀਤੇ ਗਏ ਰਿਕਾਰਡ ਤੋੜ ਕੰਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ ਘਰ ਜਾਣ ਦੀ ਰਣਨੀਤੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਦੇ ਐੱਸ.ਸੀ. ਵਿੰਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਇਸ ਮੁਹਿੰਮ ਤਹਿਤ ਮੈਂਬਰ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ | ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰਚਾਰ ਅਭਿਆਨ ਦਾ ਮੁੱਖ ਮਕਸਦ ਨੌਜਵਾਨਾਂ ਤੇ ਆਮ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਕਿਸਾਨੀ, ਰੋਜ਼ਗਾਰ ਤੇ ਸਮਾਜ ਭਲਾਈ ਨਾਲ ਜੁੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੱਧ ਤੋਂ ਵੱਧ ਲੋਕਾਂ ਤੱਕ ਪਾਰਟੀ ਦੀ ਆਵਾਜ਼ ਪਹੁੰਚਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ ਅਗਲੀ ਖ਼ਬਰ ਅਧਿਆਪਕਾਂ ਨੂੰ ਵੈਟ ਸੰਬੰਧੀ ਆ ਰਹੀ ਮੁਸ਼ਕਿਲ ਨੂੰ ਲੈ ਕੇ ਡੀ.ਟੀ.ਐਫ. ਦਾ ਵਫ਼ਦ ਡਿਪਟੀ ਕੰਟਰੋਲਰ ਨੂੰ ਮਿਲਿਆ
Ad Position 24