19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਤਲਵਿੰਦਰ ਸਿੰਘ ਸੌਂਦ ਤੇ ਪਰਮਜੀਤ ਸਿੰਘ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਅਮਰਜੀਤ ਸਿੰਘ ਸਡਾਨਾ)-ਨਗਰ ਨਿਗਮ ਚੋਣਾਂ ਨੇੜੇ ਆਉਂਦੀਆਂ ਦੇਖ ਹਰ ਪਾਰਟੀ ਵਲੋਂ ਆਪਣਾ ਜਨਤਕ ਆਧਾਰ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਬੱਲ ਮਿਲਿਆ, ਜਦੋਂ ਮਾਡਲ ਟਾਊਨ ਵੈੱਲਫੇਅਰ ਕੌਂਸਲ ਦੇ ਲੰਮੇ ਸਮੇਂ ਤੋਂ ਪ੍ਰਧਾਨ ਚੱਲੇ ਆ ਰਹੇ ਤਲਵਿੰਦਰ ਸਿੰਘ ਸੌਂਦ ਤੇ ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਹਰਨਿੰਦਰ ਕੌਰ ਸੌਂਦ ਅੱਜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਉਨ੍ਹਾਂ ਦੇ ਨਾਲ ਪਰਮਜੀਤ ਸਿੰਘ ਨੇ ਵੀ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚ.ਐੱਸ. ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਉਕਤ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਨਮਾਨਿਤ ਕੀਤਾ ਤੇ ਪਾਰਟੀ ਪ੍ਰਧਾਨ ਦੀ ਸਹਿਮਤੀ ਨਾਲ ਤਲਵਿੰਦਰ ਸਿੰਘ ਸੌਂਦ ਨੂੰ ਸੂਬਾ ਮੀਤ ਪ੍ਰਧਾਨ ਤੇ ਪਰਮਜੀਤ ਸਿੰਘ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ਦੇ ਨਾਲ ਨਾਲ ਤਲਵਿੰਦਰ ਸਿੰਘ ਨੂੰ ਵਾਰਡ ਨੰਬਰ 7 ਅਤੇ ਪਰਮਜੀਤ ਸਿੰਘ ਨੂੰ ਵਾਰਡ ਨੰਬਰ 6 ਤੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰ ਵੀ ਐਲਾਨਿਆ | ਕਰੀਬ 32 ਸਾਲ ਤੋਂ ਮਾਡਲ ਟਾਊਨ ਵੈੱਲਫੇਅਰ ਕੌਂਸਲ ਦੇ ਲਗਾਤਾਰ ਪ੍ਰਧਾਨ ਚੱਲੇ ਆ ਰਹੇ ਤਲਵਿੰਦਰ ਸਿੰਘ ਤੇ ਪਰਮਜੀਤ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਵਿਚ ਵਿਸ਼ਵਾਸ ਦਿਖਾਇਆ ਗਿਆ ਹੈ, ਉਹ ਪੂਰੀ ਮਿਹਨਤ ਤੇ ਲਗਨ ਨਾਲ ਸ਼ੋ੍ਰਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਐਚ.ਐਸ. ਵਾਲੀਆ ਨੇ ਕਿਹਾ ਕਿ ਹਲਕੇ ਵਿਚ ਵੱਡੀ ਗਿਣਤੀ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ ਤੇ ਉਨ੍ਹਾਂ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ | ਇਸ ਮੌਕੇ ਨਿਰਮਲ ਸਿੰਘ ਪੱਤੜ, ਕੁਲਬੀਰ ਸਿੰਘ, ਜਰਨੈਲ ਸਿੰਘ, ਪੇ੍ਰਮਪਾਲ ਪ੍ਰਾਸ਼ਰ, ਸੁਰਿੰਦਰ ਸੌਂਦ, ਜਸਵੰਤ ਸਿੰਘ, ਕੁਲਦੀਪ ਸਿੰਘ ਕਪੂਰ, ਹਰਭਜਨ ਸਿੰਘ, ਅਸ਼ੋਕ ਸੂਦ, ਬਲਵਿੰਦਰ ਸਿੰਘ, ਸ਼ਹਿਰੀ ਪ੍ਰਧਾਨ ਅਜੈ ਬਬਲਾ, ਐੱਸ. ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਜੀਆ ਲਾਲ ਨਾਹਰ, ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਸਿੰਘ ਧੰਜਲ, ਹਰਜਿੰਦਰ ਸਿੰਘ ਖਾਨੋਵਾਲ ਪ੍ਰਧਾਨ ਦਿਹਾਤੀ ਅਕਾਲੀ ਦਲ, ਤਨਵੀਰ ਸਿੰਘ ਰੰਧਾਵਾ ਪ੍ਰਧਾਨ ਯੂਥ ਵਿੰਗ, ਪੀ.ਏ.ਸੀ. ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਟੀਟੂ ਮਾਹਲਾ, ਕੋਮਲ ਸਹੋਤਾ, ਗਗਨਦੀਪ ਸਿੰਘ, ਬਲਦੇਵ ਸਿੰਘ ਖੋਸਲਾ, ਪਾਲਾ ਫਿਆਲੀ, ਦਿਨੇਸ਼ ਕੁਮਾਰ, ਜਸਪਾਲ ਨਾਹਰ, ਮਨੂੰ ਵਾਲੀਆ, ਪਰਮਜੀਤ ਸਿੰਘ ਦੁਆਬਾ, ਰਾਜ ਕੁਮਾਰ, ਸਾਬਕਾ ਕੌਂਸਲਰ ਅਸ਼ੋਕ ਭਗਤ, ਦਰਸ਼ਨ ਸਿੰਘ ਮੱਲੂ ਕਾਦਰਾਬਾਦ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਭੱਦਰਕਾਲੀ ਦਾ 79ਵਾਂ ਮੇਲਾ ਸ਼ੇਖੂਪੁਰ 'ਚ 12 ਤੇ 13 ਨੂੰ - ਪ੍ਰਸ਼ੋਤਮ ਪਾਸੀ, ਰਾਧੇ ਸ਼ਿਆਮ ਸ਼ਰਮਾ ਅਗਲੀ ਖ਼ਬਰ ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ
Ad Position 24