ਕਪੂਰਥਲਾ, 6 ਮਈ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਬੀ.ਵਾਕ ਵਿਭਾਗ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ 'ਬੇਸਿਕ ਹੇਅਰ ਕਟਿੰਗ' ਸਬੰਧੀ ਇਕ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਵਿਚ ਹੇਅਰ ਸਟਾਈਲ ਬਣਾਉਣ ਵਾਲੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਵਾਲਾਂ ਦੀ ਬਨਾਵਟ ਤੇ ਚਿਹਰੇ ਦੇ ਆਕਾਰ ਦੇ ਅਨੁਸਾਰ ਵੱਖ-ਵੱਖ ਤਰ੍ਹਾਂ ਦੇ ਹੇਅਰ ਕੱਟ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਹਰ ਐਂਗਲ ਤੋਂ ਸਟੀਕ ਹੇਅਰ ਕਟਿੰਗ ਕਰਨ ਦੀਆਂ ਬਾਰੀਕੀਆਂ ਦੱਸੀਆਂ ਤੇ ਸੈਕਸ਼ਨਿੰਗ, ਐਂਗਿਲੰਗ ਤੇ ਫਨੀਸ਼ਿੰਗ ਟੱਚ ਵਰਗੇ ਤਕਨੀਕੀ ਪਹਿਲੂਆਂ ਵੱਲ ਧਿਆਨ ਦੇਣ 'ਤੇ ਜ਼ੋਰ ਦਿੱਤਾ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਬੇਸਿਕ ਹੇਅਰ ਕਟਿੰਗ ਵਰਕਸ਼ਾਪ ਬੀ.ਵਾਕ ਵਿਭਾਗ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦੀ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿਚ ਹੁਨਰ ਆਧਾਰਿਤ ਸਿੱਖਿਆ ਦੀ ਬਹੁਤ ਮਹੱਤਤਾ ਹੈ | ਇਸ ਲਈ ਵਿਦਿਆਰਥੀਆਂ ਨੂੰ ਆਤਮ ਨਿਰਭਰ ਹੋਣ ਲਈ ਇਸ ਤਰ੍ਹਾਂ ਦੇ ਹੁਨਰ ਸਿੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕਾਲਜ ਵਿਚ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਲਗਾਈਆਂ ਜਾਣਗੀਆਂ | ਉਨ੍ਹਾਂ ਵਰਕਸ਼ਾਪ ਦੀ ਸਫ਼ਲਤਾ ਲਈ ਬੀ.ਵਾਕ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |