19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੀਤੇ ਵਰ੍ਹੇ ਦੌਰਾਨ 1887 ਵਿਅਕਤੀਆਂ ਨੂੰ ਕੀਤਾ ਗਿਆ ਗਿ੍ਫ਼ਤਾਰ- ਗੌਰਵ ਤੂਰਾ

Ad Position 21
No active advertisement
ਅਜੀਤ ਡੈਸਕ 07-05-2026
ਕਪੂਰਥਲਾ, 6 ਮਈ (ਸਡਾਨਾ)-ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿਚ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵਲੋਂ ਕੀਤੀ ਗਈ ਠੋਸ ਕਾਰਵਾਈ ਨੂੰ ਦਰਸਾਉਂਦਾ ਹੈ | ਜ਼ਿਲ੍ਹਾ ਪੁਲਿਸ ਵਲੋਂ ਜਾਰੀ ਕੀਤੇ ਗਏ ਅਧਿਕਾਰਤ ਅੰਕੜਿਆਂ ਅਨੁਸਾਰ ਬੀਤੇ ਸਾਲ 1 ਮਾਰਚ ਤੋਂ ਲੈ ਕੇ ਬੀਤੀ 30 ਅਪ੍ਰੈਲ ਤੱਕ 1 ਸਾਲ ਦੇ ਅਰਸੇ ਦੌਰਾਨ ਕਪੂਰਥਲਾ ਪੁਲਿਸ ਨੇ ਕੁੱਲ 30.4 ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਇਸ ਮੁਹਿੰਮ ਤੋਂ ਪਹਿਲਾਂ ਗੁਜਰੇ ਇਕ ਸਾਲ ਵਿਚ ਇਹ ਬਰਾਮਦਗੀ 10.6 ਕਿੱਲੋਗਰਾਮ ਸੀ ਜਿਸ ਵਿਚ ਹੁਣ 187 ਫ਼ੀਸਦੀ ਦਾ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ | ਇਸ ਵਰ੍ਹੇ ਦੌਰਾਨ ਕੁੱਲ 452 ਕਿੱਲੋਗਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਗਏ, ਜਦਕਿ ਪਿਛਲੇ ਵਰ੍ਹੇ ਇਹ ਬਰਾਮਦਗੀ 170 ਕਿੱਲੋਗਰਾਮ ਹੀ ਸੀ | ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਅਤੇ ਨਾਕਾਬੰਦੀ ਦੌਰਾਨ 11.517 ਕਿੱਲੋਗਰਾਮ ਅਫ਼ੀਮ ਬਰਾਮਦ ਕੀਤੀ ਤੇ 68 ਫ਼ੀਸਦੀ ਵਾਧਾ ਦਰਜ ਕੀਤਾ | ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਦੀ ਬਰਾਮਦਗੀ 72480 ਹੋਈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 1 ਸਾਲ ਦੌਰਾਨ 1498 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿਚ 1867 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਬੀਤੇ ਵਰ੍ਹੇ ਨਾਲੋਂ ਇਸ ਵਿਚ ਵੱਡਾ ਵਾਧਾ ਦਰਜ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਬਰਾਮਦਗੀ ਪੁਲਿਸ ਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ, ਜਿਸ ਵਿਚ ਪੁਲਿਸ ਟੀਮਾਂ ਵੱਡੀ ਬਰਾਮਦਗੀ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਵੱਲ ਤੇਜੀ ਨਾਲ ਵਧਿਆ ਜਾ ਰਿਹਾ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਨਸ਼ਿਆਂ ਦੇ 48 ਦੇ ਕਰੀਬ ਮਾਮਲਿਆਂ ਵਿਚ ਨਸ਼ਿਆਂ ਨਾਲ ਜੁੜੀਆਂ 9.10 ਕਰੋੜ ਦੀਆਂ ਜਾਇਦਾਦਾਂ ਵੀ ਫਰੀਜ਼ ਕਰਵਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ ਤੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਓ ਕੇਂਦਰਾਂ ਵਿਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਤੋਂ ਪਹਿਲਾਂ ਫਗਵਾੜਾ 'ਚ ਪੁਲਿਸ ਦੀ ਸਖ਼ਤ ਕਾਰਵਾਈ, ਕਈ ਆਗੂ ਕੀਤੇ ਨਜ਼ਰਬੰਦ ਅਗਲੀ ਖ਼ਬਰ ਪਠਲਾਵਾ-ਮੋਰਾਂਵਾਲੀ ਸਕੂਲ 'ਚ ਬੋਰਡ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀ ਕੀਤੇ ਸਨਮਾਨਿਤ
Ad Position 24